2ਅਤੇ ਉਸ ਨੇ ਯੇਰੂਸ਼ਲੇਮ ਵਿੱਚ ਤਿੰਨ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਮੀਕਾਯਾਹ ਸੀ, ਜੋ ਗਿਬਆਹ ਦੇ ਊਰੀਏਲ ਦੀ ਧੀ ਸੀ। ਅਬੀਯਾਹ ਅਤੇ ਯਾਰਾਬੁਆਮ ਵਿਚਕਾਰ ਲੜਾਈ ਹੋਈ।
3ਅਬੀਯਾਹ ਅਤੇ ਯਾਰਾਬੁਆਮ ਵਿਚਕਾਰ ਲੜਾਈ ਹੋਈ। ਅਬੀਯਾਹ ਚਾਰ ਲੱਖ ਯੋਗ ਯੋਧਿਆਂ ਦੀ ਫ਼ੌਜ ਨਾਲ ਲੜਾਈ ਵਿੱਚ ਗਿਆ ਅਤੇ ਯਾਰਾਬੁਆਮ ਨੇ ਅੱਠ ਲੱਖ ਯੋਗ ਸੈਨਿਕਾਂ ਨਾਲ ਉਹ ਦੇ ਵਿਰੁੱਧ ਲੜਾਈ ਦੀ ਤਿਆਰੀ ਕੀਤੀ।
4ਅਬੀਯਾਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਜ਼ਮਰਾਈਮ ਪਹਾੜ ਉੱਤੇ ਖੜ੍ਹਾ ਹੋਇਆ ਅਤੇ ਆਖਿਆ, “ਯਾਰਾਬੁਆਮ ਅਤੇ ਸਾਰੇ ਇਸਰਾਏਲ, ਮੇਰੀ ਗੱਲ ਸੁਣੋ!
5ਕੀ ਤੁਸੀਂ ਨਹੀਂ ਜਾਣਦੇ ਕਿ ਇਸਰਾਏਲ ਦੇ ਪਰਮੇਸ਼ਵਰ ਨੇ ਦਾਵੀਦ ਅਤੇ ਉਸਦੇ ਉੱਤਰਾਧਿਕਾਰੀਆਂ ਨੂੰ ਲੂਣ ਦੇ ਨੇਮ ਨਾਲ ਇਸਰਾਏਲ ਦਾ ਰਾਜ ਸਦਾ ਲਈ ਦਿੱਤਾ ਹੈ?
6ਫਿਰ ਵੀ ਨੇਬਾਥ ਦੇ ਪੁੱਤਰ ਯਾਰਾਬੁਆਮ ਨੇ, ਦਾਵੀਦ ਦੇ ਪੁੱਤਰ ਸ਼ਲੋਮੋਨ ਦੇ ਇੱਕ ਅਧਿਕਾਰੀ ਨੇ ਆਪਣੇ ਸੁਆਮੀ ਦੇ ਵਿਰੁੱਧ ਬਗਾਵਤ ਕੀਤੀ।