9ਤਦ ਉਸ ਨੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਅਤੇ ਇਫ਼ਰਾਈਮ, ਮਨੱਸ਼ੇਹ ਅਤੇ ਸ਼ਿਮਓਨ ਦੇ ਲੋਕਾਂ ਨੂੰ ਇਕੱਠਾ ਕੀਤਾ ਜੋ ਉਹਨਾਂ ਵਿੱਚ ਵੱਸਦੇ ਸਨ ਕਿਉਂ ਜੋ ਇਸਰਾਏਲ ਤੋਂ ਬਹੁਤ ਸਾਰੇ ਲੋਕ ਉਸ ਕੋਲ ਆਏ ਸਨ ਜਦੋਂ ਉਹਨਾਂ ਨੇ ਵੇਖਿਆ ਕਿ ਯਾਹਵੇਹ ਉਸਦਾ ਪਰਮੇਸ਼ਵਰ ਉਸਦੇ ਨਾਲ ਸੀ।
10ਉਹ ਆਸਾ ਦੇ ਰਾਜ ਦੇ ਪੰਦਰਵੇਂ ਸਾਲ ਦੇ ਤੀਜੇ ਮਹੀਨੇ ਯੇਰੂਸ਼ਲੇਮ ਵਿੱਚ ਇਕੱਠੇ ਹੋਏ।
11ਉਸ ਸਮੇਂ ਉਹਨਾਂ ਨੇ ਯਾਹਵੇਹ ਨੂੰ ਸੱਤ ਸੌ ਪਸ਼ੂਆਂ ਦੇ ਸਿਰ ਅਤੇ ਸੱਤ ਹਜ਼ਾਰ ਭੇਡਾਂ ਅਤੇ ਬੱਕਰੀਆਂ ਦੀ ਬਲੀ ਦਿੱਤੀ ਜੋ ਉਹ ਵਾਪਸ ਲਿਆਏ ਸਨ।
12ਅਤੇ ਉਹ ਇੱਕ ਨੇਮ ਵਿੱਚ ਸ਼ਾਮਲ ਹੋ ਗਏ ਕਿ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਯਾਹਵੇਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ਵਰ ਦੀ ਭਾਲ ਕਰਨ।
13ਉਹ ਸਾਰੇ ਜਿਹੜੇ ਯਾਹਵੇਹ, ਇਸਰਾਏਲ ਦੇ ਪਰਮੇਸ਼ਵਰ ਨੂੰ ਨਹੀਂ ਭਾਲਦੇ ਭਾਵੇਂ ਛੋਟਾ ਜਾਂ ਵੱਡਾ, ਆਦਮੀ ਜਾਂ ਔਰਤ ਸਭ ਮਾਰ ਦਿੱਤੇ ਜਾਣੇ ਸਨ।