14ਉਹਨਾਂ ਨੇ ਉੱਚੀ-ਉੱਚੀ ਤਾੜੀਆਂ ਨਾਲ, ਚੀਕਦਿਆਂ ਅਤੇ ਤੁਰ੍ਹੀਆਂ ਅਤੇ ਸਿੰਗਾਂ ਨਾਲ ਯਾਹਵੇਹ ਦੀ ਸਹੁੰ ਖਾਧੀ।
15ਅਤੇ ਸਾਰਾ ਯਹੂਦਾਹ ਉਸ ਸੁਗੰਧ ਤੋਂ ਬਾਗ਼-ਬਾਗ਼ ਹੋ ਗਿਆ ਕਿਉਂ ਜੋ ਉਹਨਾਂ ਨੇ ਆਪਣੇ ਸਾਰੇ ਦਿਲ ਦੇ ਨਾਲ ਸਹੁੰ ਖਾਧੀ ਸੀ ਅਤੇ ਆਪਣੀ ਪੂਰੀ ਇੱਛਾ ਨਾਲ ਯਾਹਵੇਹ ਦੇ ਸ਼ਰਧਾਲੂ ਹੋਏ ਸਨ ਅਤੇ ਉਹ ਉਹਨਾਂ ਨੂੰ ਮਿਲ ਗਿਆ ਅਤੇ ਯਾਹਵੇਹ ਨੇ ਉਹਨਾਂ ਨੂੰ ਚੁਫੇਰਿਓਂ ਅਰਾਮ ਦਿੱਤਾ।
16ਰਾਜਾ ਆਸਾ ਨੇ ਆਪਣੀ ਦਾਦੀ ਮਕਾਹ ਨੂੰ ਵੀ ਰਾਣੀ ਮਾਤਾ ਦੇ ਅਹੁਦੇ ਤੋਂ ਹਟਾ ਦਿੱਤਾ, ਕਿਉਂਕਿ ਉਸਨੇ ਅਸ਼ੇਰਾਹ ਦੀ ਪੂਜਾ ਲਈ ਘਿਣਾਉਣੀ ਮੂਰਤ ਬਣਾਈ ਸੀ। ਆਸਾ ਨੇ ਉਸ ਨੂੰ ਭੰਨ ਤੋੜ ਕੇ ਕਿਦਰੋਨ ਘਾਟੀ ਵਿੱਚ ਸਾੜ ਦਿੱਤਾ।
17ਹਾਲਾਂਕਿ ਉਸਨੇ ਇਸਰਾਏਲ ਤੋਂ ਉੱਚੇ ਸਥਾਨਾਂ ਨੂੰ ਨਹੀਂ ਹਟਾਇਆ ਪਰ ਆਸਾ ਦਾ ਮਨ ਉਸਦੀ ਸਾਰੀ ਉਮਰ ਯਾਹਵੇਹ ਦੇ ਪ੍ਰਤੀ ਵਚਨਬੱਧ ਸੀ।
18ਉਹ ਪਰਮੇਸ਼ਵਰ ਦੇ ਭਵਨ ਵਿੱਚ ਚਾਂਦੀ ਅਤੇ ਸੋਨਾ ਅਤੇ ਉਹ ਵਸਤੂਆਂ ਲੈ ਆਇਆ ਜੋ ਉਸ ਨੇ ਅਤੇ ਉਸ ਦੇ ਪਿਤਾ ਨੇ ਸਮਰਪਿਤ ਕੀਤੇ ਸਨ।