2 ਇਤਿਹਾਸ 15

ਇਸਰਾਏਲੀਆਂ ਲੰਬੇ ਸਮੇਂ ਤੋਂ ਸੱਚੇ ਪਰਮੇਸ਼ਵਰ ਤੋਂ ਬਿਨਾਂ, ਉਪਦੇਸ਼ ਦੇਣ ਵਾਲੇ ਜਾਜਕ ਤੋਂ ਬਿਨਾਂ ਅਤੇ ਬਿਵਸਥਾ ਤੋਂ ਬਿਨਾਂ ਸੀ।

2 Chronicles 15:3 (UKJV) Now for a long season Israel has been without the true God, and without a teaching priest, and without law.

1ਪਰਮੇਸ਼ਵਰ ਦਾ ਆਤਮਾ ਓਦੇਦ ਦੇ ਪੁੱਤਰ ਅਜ਼ਰਯਾਹ ਉੱਤੇ ਆਇਆ।

2ਉਹ ਆਸਾ ਨੂੰ ਮਿਲਣ ਲਈ ਬਾਹਰ ਗਿਆ ਅਤੇ ਉਸਨੂੰ ਆਖਿਆ, “ਆਸਾ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ, ਮੇਰੀ ਗੱਲ ਸੁਣੋ, ਯਾਹਵੇਹ ਤੁਹਾਡੇ ਨਾਲ ਹੁੰਦਾ ਹੈ ਜਦੋਂ ਤੁਸੀਂ ਉਸ ਦੇ ਨਾਲ ਹੁੰਦੇ ਹੋ। ਜੇ ਤੁਸੀਂ ਉਸ ਨੂੰ ਲੱਭੋਗੇ, ਤਾਂ ਉਹ ਤੁਹਾਨੂੰ ਲੱਭ ਜਾਵੇਗਾ, ਪਰ ਜੇ ਤੁਸੀਂ ਉਸ ਨੂੰ ਛੱਡ ਦਿਓਗੇ, ਤਾਂ ਉਹ ਤੁਹਾਨੂੰ ਤਿਆਗ ਦੇਵੇਗਾ।

3ਇਸਰਾਏਲੀਆਂ ਲੰਬੇ ਸਮੇਂ ਤੋਂ ਸੱਚੇ ਪਰਮੇਸ਼ਵਰ ਤੋਂ ਬਿਨਾਂ, ਉਪਦੇਸ਼ ਦੇਣ ਵਾਲੇ ਜਾਜਕ ਤੋਂ ਬਿਨਾਂ ਅਤੇ ਬਿਵਸਥਾ ਤੋਂ ਬਿਨਾਂ ਸੀ।

4ਪਰ ਆਪਣੇ ਦੁੱਖ ਵਿੱਚ ਉਹ ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਵੱਲ ਮੁੜੇ ਅਤੇ ਉਸ ਨੂੰ ਲੱਭਿਆ ਅਤੇ ਉਹ ਉਹਨਾਂ ਨੂੰ ਮਿਲ ਗਿਆ।

5ਉਹਨਾਂ ਦਿਨਾਂ ਵਿੱਚ ਸਫ਼ਰ ਕਰਨਾ ਸੁਰੱਖਿਅਤ ਨਹੀਂ ਸੀ, ਕਿਉਂਕਿ ਦੇਸ਼ ਦੇ ਸਾਰੇ ਵਾਸੀ ਬਹੁਤ ਉਥਲ-ਪੁਥਲ ਵਿੱਚ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.