2 ਇਤਿਹਾਸ 15

ਇੱਕ ਕੌਮ ਨੂੰ ਦੂਸਰੀ ਕੌਮ ਦੁਆਰਾ ਅਤੇ ਇੱਕ ਸ਼ਹਿਰ ਨੂੰ ਦੂਸਰੀ ਦੁਆਰਾ ਕੁਚਲਿਆ ਜਾ ਰਿਹਾ ਸੀ, ਕਿਉਂਕਿ ਪਰਮੇਸ਼ਵਰ ਉਹਨਾਂ ਨੂੰ ਹਰ ਤਰ੍ਹਾਂ ਦੇ ਦੁੱਖਾਂ ਨਾਲ ਪਰੇਸ਼ਾਨ ਕਰ ਰਿਹਾ ਸੀ।

2 Chronicles 15:6 (UKJV) And nation was destroyed of nation, and city of city: for God did vex them with all adversity.

4ਪਰ ਆਪਣੇ ਦੁੱਖ ਵਿੱਚ ਉਹ ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਵੱਲ ਮੁੜੇ ਅਤੇ ਉਸ ਨੂੰ ਲੱਭਿਆ ਅਤੇ ਉਹ ਉਹਨਾਂ ਨੂੰ ਮਿਲ ਗਿਆ।

5ਉਹਨਾਂ ਦਿਨਾਂ ਵਿੱਚ ਸਫ਼ਰ ਕਰਨਾ ਸੁਰੱਖਿਅਤ ਨਹੀਂ ਸੀ, ਕਿਉਂਕਿ ਦੇਸ਼ ਦੇ ਸਾਰੇ ਵਾਸੀ ਬਹੁਤ ਉਥਲ-ਪੁਥਲ ਵਿੱਚ ਸਨ।

6ਇੱਕ ਕੌਮ ਨੂੰ ਦੂਸਰੀ ਕੌਮ ਦੁਆਰਾ ਅਤੇ ਇੱਕ ਸ਼ਹਿਰ ਨੂੰ ਦੂਸਰੀ ਦੁਆਰਾ ਕੁਚਲਿਆ ਜਾ ਰਿਹਾ ਸੀ, ਕਿਉਂਕਿ ਪਰਮੇਸ਼ਵਰ ਉਹਨਾਂ ਨੂੰ ਹਰ ਤਰ੍ਹਾਂ ਦੇ ਦੁੱਖਾਂ ਨਾਲ ਪਰੇਸ਼ਾਨ ਕਰ ਰਿਹਾ ਸੀ।

7ਪਰ ਤੁਹਾਡੇ ਲਈ, ਮਜ਼ਬੂਤ ਬਣੋ ਅਤੇ ਹਾਰ ਨਾ ਮੰਨੋ, ਕਿਉਂਕਿ ਤੁਹਾਡੇ ਕੰਮ ਦਾ ਫਲ ਮਿਲੇਗਾ।”

8ਜਦੋਂ ਆਸਾ ਨੇ ਇਹ ਗੱਲਾਂ ਅਤੇ ਓਦੇਦ ਨਬੀ ਦੇ ਪੁੱਤਰ ਅਜ਼ਰਯਾਹ ਦੀ ਭਵਿੱਖਬਾਣੀ ਸੁਣੀ, ਤਾਂ ਉਸ ਨੇ ਹਿੰਮਤ ਕੀਤੀ। ਉਸ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਦੇਸ਼ ਵਿੱਚੋਂ ਘਿਣਾਉਣੀਆਂ ਮੂਰਤੀਆਂ ਨੂੰ ਹਟਾ ਦਿੱਤਾ ਅਤੇ ਉਹਨਾਂ ਨਗਰਾਂ ਵਿੱਚੋਂ ਜਿਹੜੇ ਉਸ ਨੇ ਇਫ਼ਰਾਈਮ ਦੀਆਂ ਪਹਾੜੀਆਂ ਉੱਤੇ ਕਬਜ਼ਾ ਕਰ ਲਏ ਸਨ। ਉਸ ਨੇ ਯਾਹਵੇਹ ਦੀ ਜਗਵੇਦੀ ਦੀ ਮੁਰੰਮਤ ਕੀਤੀ ਜੋ ਯਾਹਵੇਹ ਦੇ ਭਵਨ ਦੇ ਦਰਵਾਜ਼ੇ ਦੇ ਸਾਹਮਣੇ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.