2 ਇਤਿਹਾਸ 16

ਆਸਾ ਦੇ ਰਾਜ ਦੇ ਛੱਤੀਵੇਂ ਸਾਲ ਵਿੱਚ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਦੇ ਵਿਰੁੱਧ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਮਜ਼ਬੂਤ ਕੀਤਾ ਤਾਂ ਜੋ ਕਿਸੇ ਨੂੰ ਯਹੂਦਾਹ ਦੇ ਰਾਜੇ ਆਸਾ ਦੇ ਇਲਾਕੇ ਵਿੱਚ ਜਾਣ ਜਾਂ ਵੜਨ ਤੋਂ ਰੋਕਿਆ ਜਾ ਸਕੇ।

2 Chronicles 16:1 (UKJV) In the six and thirtieth year of the reign of Asa Baasha king of Israel came up against Judah, and built Ramah, to the intent that he might let none go out or come in to Asa king of Judah.

1ਆਸਾ ਦੇ ਰਾਜ ਦੇ ਛੱਤੀਵੇਂ ਸਾਲ ਵਿੱਚ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਦੇ ਵਿਰੁੱਧ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਮਜ਼ਬੂਤ ਕੀਤਾ ਤਾਂ ਜੋ ਕਿਸੇ ਨੂੰ ਯਹੂਦਾਹ ਦੇ ਰਾਜੇ ਆਸਾ ਦੇ ਇਲਾਕੇ ਵਿੱਚ ਜਾਣ ਜਾਂ ਵੜਨ ਤੋਂ ਰੋਕਿਆ ਜਾ ਸਕੇ।

2ਫਿਰ ਆਸਾ ਨੇ ਯਾਹਵੇਹ ਦੇ ਮੰਦਰ ਅਤੇ ਆਪਣੇ ਮਹਿਲ ਦੇ ਖਜ਼ਾਨਿਆਂ ਵਿੱਚੋਂ ਚਾਂਦੀ ਅਤੇ ਸੋਨਾ ਕੱਢ ਲਿਆ ਅਤੇ ਇਸ ਨੂੰ ਅਰਾਮ ਦੇ ਰਾਜਾ ਬਨ-ਹਦਦ ਕੋਲ ਭੇਜਿਆ, ਜੋ ਦੰਮਿਸ਼ਕ ਵਿੱਚ ਰਾਜ ਕਰਦਾ ਸੀ।

3ਉਸ ਨੇ ਕਿਹਾ, “ਮੇਰੇ ਅਤੇ ਤੇਰੇ ਵਿੱਚ ਇੱਕ ਨੇਮ ਹੋਵੇ, ਜਿਵੇਂ ਮੇਰੇ ਪਿਤਾ ਅਤੇ ਤੇਰੇ ਪਿਤਾ ਵਿਚਕਾਰ ਸੀ। ਵੇਖੋ, ਮੈਂ ਤੈਨੂੰ ਚਾਂਦੀ ਅਤੇ ਸੋਨਾ ਭੇਜ ਰਿਹਾ ਹਾਂ। ਹੁਣ ਇਸਰਾਏਲ ਦੇ ਰਾਜੇ ਬਆਸ਼ਾ ਨਾਲ ਆਪਣੇ ਨੇਮ ਨੂੰ ਤੋੜ ਦੇ ਤਾਂ ਜੋ ਉਹ ਮੇਰੇ ਕੋਲੋਂ ਹਟ ਜਾਵੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.