1ਆਸਾ ਦੇ ਰਾਜ ਦੇ ਛੱਤੀਵੇਂ ਸਾਲ ਵਿੱਚ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਦੇ ਵਿਰੁੱਧ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਮਜ਼ਬੂਤ ਕੀਤਾ ਤਾਂ ਜੋ ਕਿਸੇ ਨੂੰ ਯਹੂਦਾਹ ਦੇ ਰਾਜੇ ਆਸਾ ਦੇ ਇਲਾਕੇ ਵਿੱਚ ਜਾਣ ਜਾਂ ਵੜਨ ਤੋਂ ਰੋਕਿਆ ਜਾ ਸਕੇ।
2ਫਿਰ ਆਸਾ ਨੇ ਯਾਹਵੇਹ ਦੇ ਮੰਦਰ ਅਤੇ ਆਪਣੇ ਮਹਿਲ ਦੇ ਖਜ਼ਾਨਿਆਂ ਵਿੱਚੋਂ ਚਾਂਦੀ ਅਤੇ ਸੋਨਾ ਕੱਢ ਲਿਆ ਅਤੇ ਇਸ ਨੂੰ ਅਰਾਮ ਦੇ ਰਾਜਾ ਬਨ-ਹਦਦ ਕੋਲ ਭੇਜਿਆ, ਜੋ ਦੰਮਿਸ਼ਕ ਵਿੱਚ ਰਾਜ ਕਰਦਾ ਸੀ।
3ਉਸ ਨੇ ਕਿਹਾ, “ਮੇਰੇ ਅਤੇ ਤੇਰੇ ਵਿੱਚ ਇੱਕ ਨੇਮ ਹੋਵੇ, ਜਿਵੇਂ ਮੇਰੇ ਪਿਤਾ ਅਤੇ ਤੇਰੇ ਪਿਤਾ ਵਿਚਕਾਰ ਸੀ। ਵੇਖੋ, ਮੈਂ ਤੈਨੂੰ ਚਾਂਦੀ ਅਤੇ ਸੋਨਾ ਭੇਜ ਰਿਹਾ ਹਾਂ। ਹੁਣ ਇਸਰਾਏਲ ਦੇ ਰਾਜੇ ਬਆਸ਼ਾ ਨਾਲ ਆਪਣੇ ਨੇਮ ਨੂੰ ਤੋੜ ਦੇ ਤਾਂ ਜੋ ਉਹ ਮੇਰੇ ਕੋਲੋਂ ਹਟ ਜਾਵੇ।”
4ਬਨ-ਹਦਦ ਨੇ ਰਾਜਾ ਆਸਾ ਨਾਲ ਸਹਿਮਤ ਹੋ ਗਿਆ ਅਤੇ ਉਸਨੇ ਇਸਰਾਏਲ ਦੇ ਕਸਬਿਆਂ ਦੇ ਵਿਰੁੱਧ ਆਪਣੀਆਂ ਫ਼ੌਜਾਂ ਦੇ ਸਰਦਾਰਾਂ ਨੂੰ ਭੇਜਿਆ। ਉਹਨਾਂ ਨੇ ਇਜੋਨ, ਦਾਨ, ਹਾਬਲ ਮੈਮਾ ਅਤੇ ਨਫ਼ਤਾਲੀ ਦੇ ਸਾਰੇ ਭੰਡਾਰ ਸ਼ਹਿਰਾਂ ਨੂੰ ਜਿੱਤ ਲਿਆ।