1ਉਸ ਦਾ ਪੁੱਤਰ ਯਹੋਸ਼ਾਫ਼ਾਟ ਉਸ ਤੋਂ ਬਾਅਦ ਰਾਜਾ ਬਣਿਆ ਅਤੇ ਇਸਰਾਏਲ ਦੇ ਵਿਰੁੱਧ ਆਪਣੇ ਆਪ ਨੂੰ ਮਜ਼ਬੂਤ ਕੀਤਾ।
2ਉਸ ਨੇ ਯਹੂਦਾਹ ਦੇ ਸਾਰੇ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਫ਼ੌਜ਼ਾਂ ਰੱਖੀਆਂ ਅਤੇ ਯਹੂਦਾਹ ਦੇ ਦੇਸ਼ ਵਿੱਚ ਅਤੇ ਇਫ਼ਰਾਈਮ ਦੇ ਉਹਨਾਂ ਸ਼ਹਿਰਾਂ ਜਿਹੜੇ ਉਸ ਦੇ ਪਿਤਾ ਆਸਾ ਨੇ ਲਏ ਸਨ ਚੌਂਕੀਆਂ ਬਿਠਾ ਦਿੱਤੀਆਂ।
3ਯਾਹਵੇਹ ਯਹੋਸ਼ਾਫ਼ਾਟ ਦੇ ਨਾਲ ਸੀ ਕਿਉਂਕਿ ਉਹ ਆਪਣੇ ਪਿਤਾ ਦਾਵੀਦ ਦੇ ਰਾਹਾਂ ਦੀ ਪਾਲਣਾ ਕਰਦਾ ਸੀ। ਉਸ ਨੇ ਬਆਲ ਦੇਵਤਿਆਂ ਦੀ ਸਲਾਹ ਨਹੀਂ ਲਈ