12ਅਤੇ ਯਹੋਸ਼ਾਫ਼ਾਟ ਨੇ ਬੜੀ ਉੱਨਤੀ ਕੀਤੀ ਅਤੇ ਉਸ ਯਹੂਦਾਹ ਵਿੱਚ ਗੜ੍ਹ ਅਤੇ ਭੰਡਾਰਾਂ ਦੇ ਸ਼ਹਿਰ ਬਣਾਏ
13ਅਤੇ ਯਹੂਦਾਹ ਦੇ ਕਸਬਿਆਂ ਵਿੱਚ ਬਹੁਤ ਸਾਰਾ ਸਮਾਨ ਸੀ। ਉਸ ਨੇ ਯੇਰੂਸ਼ਲੇਮ ਵਿੱਚ ਤਜਰਬੇਕਾਰ ਲੜਾਕੂ ਆਦਮੀਆਂ ਨੂੰ ਵੀ ਰੱਖਿਆ।
14ਅਤੇ ਉਹਨਾਂ ਦੀ ਗਿਣਤੀ ਉਹਨਾਂ ਦੇ ਪਿਉ ਦਾਦਿਆਂ ਦੇ ਘਰਾਣਿਆਂ ਅਨੁਸਾਰ ਇਹ ਸੀ: ਯਹੂਦਾਹ ਵਿੱਚੋਂ ਹਜ਼ਾਰਾਂ ਦੇ ਸਰਦਾਰ ਇਹ ਸਨ: ਸਰਦਾਰ ਅਦਨਾਹ ਅਤੇ ਉਹ ਦੇ ਨਾਲ ਤਿੰਨ ਲੱਖ ਵੱਡੇ ਸੂਰਬੀਰ ਸਨ;
15ਉਸ ਤੋਂ ਦੂਜੇ ਦਰਜੇ ਉੱਤੇ ਸਰਦਾਰ ਯਹੋਹਾਨਾਨ, ਉਸ ਦੇ ਨਾਲ ਦੋ ਲੱਖ ਅਸੀਂ ਹਜ਼ਾਰ ਸੂਰਮੇ ਸਨ ਸੀ;
16ਜ਼ਿਕਰੀ ਦਾ ਪੁੱਤਰ ਅਮਾਸਯਾਹ, ਜਿਸ ਨੇ ਆਪਣੇ ਆਪ ਨੂੰ ਖੁਸ਼ੀ ਦੇ ਨਾਲ ਯਾਹਵੇਹ ਦੇ ਲਈ ਪੇਸ਼ ਕੀਤਾ ਸੀ ਅਤੇ ਉਹ ਦੇ ਨਾਲ ਦੋ ਲੱਖ ਸੂਰਮੇ ਸਨ।