14ਅਤੇ ਉਹਨਾਂ ਦੀ ਗਿਣਤੀ ਉਹਨਾਂ ਦੇ ਪਿਉ ਦਾਦਿਆਂ ਦੇ ਘਰਾਣਿਆਂ ਅਨੁਸਾਰ ਇਹ ਸੀ: ਯਹੂਦਾਹ ਵਿੱਚੋਂ ਹਜ਼ਾਰਾਂ ਦੇ ਸਰਦਾਰ ਇਹ ਸਨ: ਸਰਦਾਰ ਅਦਨਾਹ ਅਤੇ ਉਹ ਦੇ ਨਾਲ ਤਿੰਨ ਲੱਖ ਵੱਡੇ ਸੂਰਬੀਰ ਸਨ;
15ਉਸ ਤੋਂ ਦੂਜੇ ਦਰਜੇ ਉੱਤੇ ਸਰਦਾਰ ਯਹੋਹਾਨਾਨ, ਉਸ ਦੇ ਨਾਲ ਦੋ ਲੱਖ ਅਸੀਂ ਹਜ਼ਾਰ ਸੂਰਮੇ ਸਨ ਸੀ;
16ਜ਼ਿਕਰੀ ਦਾ ਪੁੱਤਰ ਅਮਾਸਯਾਹ, ਜਿਸ ਨੇ ਆਪਣੇ ਆਪ ਨੂੰ ਖੁਸ਼ੀ ਦੇ ਨਾਲ ਯਾਹਵੇਹ ਦੇ ਲਈ ਪੇਸ਼ ਕੀਤਾ ਸੀ ਅਤੇ ਉਹ ਦੇ ਨਾਲ ਦੋ ਲੱਖ ਸੂਰਮੇ ਸਨ।
17ਅਤੇ ਬਿਨਯਾਮੀਨ ਵਿੱਚੋਂ: ਅਲਯਾਦਾ ਇੱਕ ਵੱਡਾ ਸੂਰਮਾ ਸੀ ਅਤੇ ਉਹ ਦੇ ਨਾਲ ਧਣੁੱਖ ਅਤੇ ਢਾਲ਼ ਨਾਲ ਦੋ ਲੱਖ ਸੂਰਮੇ ਸਨ;
18ਅਤੇ ਉਸ ਦੇ ਹੇਠਾਂ ਯਹੋਜ਼ਾਬਾਦ ਸੀ ਅਤੇ ਉਹ ਦੇ ਨਾਲ ਇੱਕ ਲੱਖ ਅਸੀਂ ਹਜ਼ਾਰ ਸੂਰਮੇ ਸਨ ਜੋ ਜੰਗ ਲਈ ਤਿਆਰ ਰਹਿੰਦੇ ਸਨ।