2 ਇਤਿਹਾਸ 17

ਉਸ ਨੇ ਯਹੂਦਾਹ ਦੇ ਸਾਰੇ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਫ਼ੌਜ਼ਾਂ ਰੱਖੀਆਂ ਅਤੇ ਯਹੂਦਾਹ ਦੇ ਦੇਸ਼ ਵਿੱਚ ਅਤੇ ਇਫ਼ਰਾਈਮ ਦੇ ਉਹਨਾਂ ਸ਼ਹਿਰਾਂ ਜਿਹੜੇ ਉਸ ਦੇ ਪਿਤਾ ਆਸਾ ਨੇ ਲਏ ਸਨ ਚੌਂਕੀਆਂ ਬਿਠਾ ਦਿੱਤੀਆਂ।

2 Chronicles 17:2 (UKJV) And he placed forces in all the fenced cities of Judah, and set garrisons in the land of Judah, and in the cities of Ephraim, which Asa his father had taken.

1ਉਸ ਦਾ ਪੁੱਤਰ ਯਹੋਸ਼ਾਫ਼ਾਟ ਉਸ ਤੋਂ ਬਾਅਦ ਰਾਜਾ ਬਣਿਆ ਅਤੇ ਇਸਰਾਏਲ ਦੇ ਵਿਰੁੱਧ ਆਪਣੇ ਆਪ ਨੂੰ ਮਜ਼ਬੂਤ ਕੀਤਾ।

2ਉਸ ਨੇ ਯਹੂਦਾਹ ਦੇ ਸਾਰੇ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਫ਼ੌਜ਼ਾਂ ਰੱਖੀਆਂ ਅਤੇ ਯਹੂਦਾਹ ਦੇ ਦੇਸ਼ ਵਿੱਚ ਅਤੇ ਇਫ਼ਰਾਈਮ ਦੇ ਉਹਨਾਂ ਸ਼ਹਿਰਾਂ ਜਿਹੜੇ ਉਸ ਦੇ ਪਿਤਾ ਆਸਾ ਨੇ ਲਏ ਸਨ ਚੌਂਕੀਆਂ ਬਿਠਾ ਦਿੱਤੀਆਂ।

3ਯਾਹਵੇਹ ਯਹੋਸ਼ਾਫ਼ਾਟ ਦੇ ਨਾਲ ਸੀ ਕਿਉਂਕਿ ਉਹ ਆਪਣੇ ਪਿਤਾ ਦਾਵੀਦ ਦੇ ਰਾਹਾਂ ਦੀ ਪਾਲਣਾ ਕਰਦਾ ਸੀ। ਉਸ ਨੇ ਬਆਲ ਦੇਵਤਿਆਂ ਦੀ ਸਲਾਹ ਨਹੀਂ ਲਈ

4ਪਰ ਉਸ ਨੇ ਆਪਣੇ ਪਿਤਾ ਦੇ ਪਰਮੇਸ਼ਵਰ ਨੂੰ ਭਾਲਿਆ ਅਤੇ ਇਸਰਾਏਲ ਦੇ ਕੰਮਾਂ ਦੀ ਬਜਾਏ ਉਸਦੇ ਹੁਕਮਾਂ ਦੀ ਪਾਲਣਾ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.