2 ਇਤਿਹਾਸ 17

ਪਰ ਉਸ ਨੇ ਆਪਣੇ ਪਿਤਾ ਦੇ ਪਰਮੇਸ਼ਵਰ ਨੂੰ ਭਾਲਿਆ ਅਤੇ ਇਸਰਾਏਲ ਦੇ ਕੰਮਾਂ ਦੀ ਬਜਾਏ ਉਸਦੇ ਹੁਕਮਾਂ ਦੀ ਪਾਲਣਾ ਕੀਤੀ।

2 Chronicles 17:4 (UKJV) But sought to the Lord God of his father, and walked in his commandments, and not after the doings of Israel.

2ਉਸ ਨੇ ਯਹੂਦਾਹ ਦੇ ਸਾਰੇ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਫ਼ੌਜ਼ਾਂ ਰੱਖੀਆਂ ਅਤੇ ਯਹੂਦਾਹ ਦੇ ਦੇਸ਼ ਵਿੱਚ ਅਤੇ ਇਫ਼ਰਾਈਮ ਦੇ ਉਹਨਾਂ ਸ਼ਹਿਰਾਂ ਜਿਹੜੇ ਉਸ ਦੇ ਪਿਤਾ ਆਸਾ ਨੇ ਲਏ ਸਨ ਚੌਂਕੀਆਂ ਬਿਠਾ ਦਿੱਤੀਆਂ।

3ਯਾਹਵੇਹ ਯਹੋਸ਼ਾਫ਼ਾਟ ਦੇ ਨਾਲ ਸੀ ਕਿਉਂਕਿ ਉਹ ਆਪਣੇ ਪਿਤਾ ਦਾਵੀਦ ਦੇ ਰਾਹਾਂ ਦੀ ਪਾਲਣਾ ਕਰਦਾ ਸੀ। ਉਸ ਨੇ ਬਆਲ ਦੇਵਤਿਆਂ ਦੀ ਸਲਾਹ ਨਹੀਂ ਲਈ

4ਪਰ ਉਸ ਨੇ ਆਪਣੇ ਪਿਤਾ ਦੇ ਪਰਮੇਸ਼ਵਰ ਨੂੰ ਭਾਲਿਆ ਅਤੇ ਇਸਰਾਏਲ ਦੇ ਕੰਮਾਂ ਦੀ ਬਜਾਏ ਉਸਦੇ ਹੁਕਮਾਂ ਦੀ ਪਾਲਣਾ ਕੀਤੀ।

5ਯਾਹਵੇਹ ਨੇ ਆਪਣੇ ਅਧੀਨ ਰਾਜ ਸਥਾਪਿਤ ਕੀਤਾ ਅਤੇ ਸਾਰਾ ਯਹੂਦਾਹ ਯਹੋਸ਼ਾਫ਼ਾਟ ਲਈ ਤੋਹਫ਼ੇ ਲੈ ਕੇ ਆਇਆ, ਤਾਂ ਜੋ ਉਸ ਕੋਲ ਬਹੁਤ ਧਨ ਅਤੇ ਇੱਜ਼ਤ ਹੋਵੇ।

6ਉਸ ਦਾ ਦਿਲ ਯਾਹਵੇਹ ਦੇ ਰਾਹਾਂ ਵਿੱਚ ਮਗਨ ਸੀ। ਇਸ ਤੋਂ ਇਲਾਵਾ, ਉਸ ਨੇ ਯਹੂਦਾਹ ਵਿੱਚੋਂ ਉੱਚੇ ਸਥਾਨਾਂ ਅਤੇ ਅਸ਼ੇਰਾਹ ਦੇ ਥੰਮ੍ਹਾਂ ਨੂੰ ਹਟਾ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.