2 ਇਤਿਹਾਸ 18

ਅਤੇ ਯਾਹਵੇਹ ਨੇ ਕਿਹਾ, ‘ਕੌਣ ਇਸਰਾਏਲ ਦੇ ਰਾਜੇ ਅਹਾਬ ਨੂੰ ਰਾਮੋਥ ਗਿਲਆਦ ਉੱਤੇ ਹਮਲਾ ਕਰਨ ਅਤੇ ਉੱਥੇ ਉਸਦੀ ਮੌਤ ਲਈ ਭਰਮਾਏਗਾ?’ “ਉੱਥੇ ਕਿਸੇ ਨੇ ਇੱਕ ਜਵਾਬ ਦਿੱਤਾ ਅਤੇ ਕਿਸੇ ਨੇ ਕੁਝ ਹੋਰ ਦਿੱਤਾ।

2 Chronicles 18:19 (UKJV) And the LORD said, Who shall entice Ahab king of Israel, that he may go up and fall at Ramothgilead? And one spoke saying after this manner, and another saying after that manner.

17ਇਸਰਾਏਲ ਦੇ ਰਾਜੇ ਨੇ ਯਹੋਸ਼ਾਫ਼ਾਟ ਨੂੰ ਕਿਹਾ, “ਕੀ ਮੈਂ ਤੈਨੂੰ ਨਹੀਂ ਦੱਸਿਆ ਸੀ ਕਿ ਉਹ ਮੇਰੇ ਬਾਰੇ ਕਦੇ ਵੀ ਭਲੇ ਦੀ ਭਵਿੱਖਬਾਣੀ ਨਹੀਂ ਕਰਦਾ, ਪਰ ਸਿਰਫ ਬੁਰਿਆਈ ਹੀ ਕਰਦਾ ਹੈ?”

18ਮੀਕਾਯਾਹ ਨੇ ਅੱਗੇ ਕਿਹਾ, “ਇਸ ਲਈ ਯਾਹਵੇਹ ਦਾ ਬਚਨ ਸੁਣੋ! ਮੈਂ ਯਾਹਵੇਹ ਨੂੰ ਆਪਣੇ ਸਿੰਘਾਸਣ ਤੇ ਬੈਠਾ ਵੇਖਿਆ ਅਤੇ ਸਵਰਗ ਦੀ ਸਾਰੀ ਸੈਨਾਂ ਉਸ ਦੇ ਸੱਜੇ ਅਤੇ ਖੱਬੇ ਪਾਸੇ ਖੜ੍ਹੀ ਸੀ।

19ਅਤੇ ਯਾਹਵੇਹ ਨੇ ਕਿਹਾ, ‘ਕੌਣ ਇਸਰਾਏਲ ਦੇ ਰਾਜੇ ਅਹਾਬ ਨੂੰ ਰਾਮੋਥ ਗਿਲਆਦ ਉੱਤੇ ਹਮਲਾ ਕਰਨ ਅਤੇ ਉੱਥੇ ਉਸਦੀ ਮੌਤ ਲਈ ਭਰਮਾਏਗਾ?’ “ਉੱਥੇ ਕਿਸੇ ਨੇ ਇੱਕ ਜਵਾਬ ਦਿੱਤਾ ਅਤੇ ਕਿਸੇ ਨੇ ਕੁਝ ਹੋਰ ਦਿੱਤਾ।

20ਅੰਤ ਵਿੱਚ, ਇੱਕ ਆਤਮਾ ਨਿੱਕਲ ਕੇ ਯਾਹਵੇਹ ਦੇ ਅੱਗੇ ਖੜ੍ਹਾ ਹੋਇਆ ਅਤੇ ਬੋਲਿਆ, ‘ਮੈਂ ਉਸ ਨੂੰ ਭਰਮਾਵਾਂਗਾ।’ “ਤਾਂ ਯਾਹਵੇਹ ਨੇ ਪੁੱਛਿਆ, ਕਿਸ ਤਰ੍ਹਾਂ।

21“ਉਸ ਨੇ ਕਿਹਾ, ‘ਮੈਂ ਜਾਵਾਂਗਾ ਅਤੇ ਉਸਦੇ ਸਾਰੇ ਨਬੀਆਂ ਦੇ ਮੂੰਹ ਵਿੱਚ ਇੱਕ ਝੂਠ ਬੋਲਣ ਵਾਲਾ ਆਤਮਾ ਪਾਵਾਂਗਾ।’ “ ‘ਯਾਹਵੇਹ ਨੇ ਆਖਿਆ, ਤੂੰ ਸਫ਼ਲ ਹੋਵੇਗਾ,’ ਅੱਗੇ ਜਾਓ ਅਤੇ ਇਹ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.