2 ਇਤਿਹਾਸ 18

ਅਤੇ ਆਖ, ‘ਰਾਜਾ ਇਹ ਆਖਦਾ ਹੈ: ਇਸ ਬੰਦੇ ਨੂੰ ਅੰਦਰ ਕੈਦ ਵਿੱਚ ਰੱਖੋ ਅਤੇ ਉਸਨੂੰ ਰੋਟੀ ਅਤੇ ਪਾਣੀ ਤੋਂ ਇਲਾਵਾ ਹੋਰ ਕੁਝ ਨਾ ਦਿਓ ਜਦੋਂ ਤੱਕ ਮੈਂ ਸਹੀ-ਸਲਾਮਤ ਵਾਪਸ ਨਾ ਆ ਜਾਵਾਂ।’ ”

2 Chronicles 18:26 (UKJV) And say, Thus says the king, Put this fellow in the prison, and feed him with bread of affliction and with water of affliction, until I return in peace.

24ਮੀਕਾਯਾਹ ਨੇ ਜਵਾਬ ਦਿੱਤਾ, “ਜਿਸ ਦਿਨ ਤੂੰ ਅੰਦਰਲੇ ਕਮਰੇ ਵਿੱਚ ਛੁਪਣ ਲਈ ਜਾਵੇਗਾ ਤੈਨੂੰ ਪਤਾ ਲੱਗ ਜਾਵੇਗਾ।”

25ਇਸਰਾਏਲ ਦੇ ਰਾਜੇ ਨੇ ਹੁਕਮ ਦਿੱਤਾ, “ਮੀਕਾਯਾਹ ਨੂੰ ਲੈ ਕੇ ਸ਼ਹਿਰ ਦੇ ਹਾਕਮ ਆਮੋਨ ਕੋਲ ਅਤੇ ਰਾਜੇ ਦੇ ਪੁੱਤਰ ਯੋਆਸ਼ ਕੋਲ ਵਾਪਸ ਭੇਜੋ,

26ਅਤੇ ਆਖ, ‘ਰਾਜਾ ਇਹ ਆਖਦਾ ਹੈ: ਇਸ ਬੰਦੇ ਨੂੰ ਅੰਦਰ ਕੈਦ ਵਿੱਚ ਰੱਖੋ ਅਤੇ ਉਸਨੂੰ ਰੋਟੀ ਅਤੇ ਪਾਣੀ ਤੋਂ ਇਲਾਵਾ ਹੋਰ ਕੁਝ ਨਾ ਦਿਓ ਜਦੋਂ ਤੱਕ ਮੈਂ ਸਹੀ-ਸਲਾਮਤ ਵਾਪਸ ਨਾ ਆ ਜਾਵਾਂ।’ ”

27ਪਰ ਮੀਕਾਯਾਹ ਨੇ ਆਖਿਆ, “ਜੇਕਰ ਤੁਸੀਂ ਕਦੀ ਸੁੱਖ-ਸਾਂਦ ਨਾਲ ਮੁੜ ਆਓ ਤਾਂ ਯਾਹਵੇਹ ਮੇਰੇ ਰਾਹੀਂ ਨਹੀਂ ਬੋਲਿਆ।” ਨਾਲੇ ਉਸ ਨੇ ਆਖਿਆ, “ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ!”

28ਇਸ ਲਈ ਇਸਰਾਏਲ ਦਾ ਰਾਜਾ ਅਤੇ ਯਹੂਦਾਹ ਦਾ ਰਾਜਾ ਯਹੋਸ਼ਾਫ਼ਾਟ ਰਾਮੋਥ ਗਿਲਆਦ ਨੂੰ ਚੜ੍ਹ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.