2 ਇਤਿਹਾਸ 18

ਇਸਰਾਏਲ ਦੇ ਰਾਜੇ ਅਹਾਬ ਨੇ ਯਹੂਦਾਹ ਦੇ ਰਾਜੇ ਯਹੋਸ਼ਾਫ਼ਾਟ ਨੂੰ ਪੁੱਛਿਆ, “ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਦੇ ਵਿਰੁੱਧ ਲੜਨ ਲਈ ਜਾਵੇਂਗਾ?” ਯਹੋਸ਼ਾਫ਼ਾਟ ਨੇ ਉੱਤਰ ਦਿੱਤਾ, “ਮੈਂ ਤੇਰੇ ਵਰਗਾ ਹਾਂ ਅਤੇ ਮੇਰੇ ਲੋਕ ਤੇਰੇ ਲੋਕਾਂ ਵਰਗੇ ਹਨ। ਅਸੀਂ ਤੁਹਾਡੇ ਨਾਲ ਜੰਗ ਵਿੱਚ ਸ਼ਾਮਲ ਹੋਵਾਂਗੇ।”

2 Chronicles 18:3 (UKJV) And Ahab king of Israel said unto Jehoshaphat king of Judah, Will you go with me to Ramothgilead? And he answered him, I am as you are, and my people as your people; and we will be with you in the war.

1ਹੁਣ ਯਹੋਸ਼ਾਫ਼ਾਟ ਕੋਲ ਬਹੁਤ ਦੌਲਤ ਅਤੇ ਇੱਜ਼ਤ ਸੀ ਅਤੇ ਉਸ ਨੇ ਆਪਣੇ ਪੁੱਤਰ ਦਾ ਅਹਾਬ ਦੀ ਧੀ ਨਾਲ ਵਿਆਹ ਕਰਵਾ ਕੇ ਇਸਰਾਏਲ ਦੇ ਅਹਾਬ ਨਾਲ ਸੰਬੰਧ ਜੋੜੇ।

2ਕੁਝ ਸਾਲਾਂ ਬਾਅਦ ਉਹ ਸਾਮਰਿਯਾ ਵਿੱਚ ਅਹਾਬ ਨੂੰ ਮਿਲਣ ਗਿਆ। ਅਹਾਬ ਨੇ ਆਪਣੇ ਅਤੇ ਆਪਣੇ ਨਾਲ ਦੇ ਲੋਕਾਂ ਲਈ ਬਹੁਤ ਸਾਰੀਆਂ ਭੇਡਾਂ ਅਤੇ ਪਸ਼ੂ ਵੱਢੇ ਅਤੇ ਉਸ ਨੂੰ ਰਾਮੋਥ ਗਿਲਆਦ ਉੱਤੇ ਹਮਲਾ ਕਰਨ ਲਈ ਕਿਹਾ।

3ਇਸਰਾਏਲ ਦੇ ਰਾਜੇ ਅਹਾਬ ਨੇ ਯਹੂਦਾਹ ਦੇ ਰਾਜੇ ਯਹੋਸ਼ਾਫ਼ਾਟ ਨੂੰ ਪੁੱਛਿਆ, “ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਦੇ ਵਿਰੁੱਧ ਲੜਨ ਲਈ ਜਾਵੇਂਗਾ?” ਯਹੋਸ਼ਾਫ਼ਾਟ ਨੇ ਉੱਤਰ ਦਿੱਤਾ, “ਮੈਂ ਤੇਰੇ ਵਰਗਾ ਹਾਂ ਅਤੇ ਮੇਰੇ ਲੋਕ ਤੇਰੇ ਲੋਕਾਂ ਵਰਗੇ ਹਨ। ਅਸੀਂ ਤੁਹਾਡੇ ਨਾਲ ਜੰਗ ਵਿੱਚ ਸ਼ਾਮਲ ਹੋਵਾਂਗੇ।”

4ਪਰ ਯਹੋਸ਼ਾਫ਼ਾਟ ਨੇ ਇਸਰਾਏਲ ਦੇ ਰਾਜੇ ਨੂੰ ਇਹ ਵੀ ਕਿਹਾ, “ਪਹਿਲਾਂ ਯਾਹਵੇਹ ਦੀ ਸਲਾਹ ਲਓ।”

5ਇਸ ਲਈ ਇਸਰਾਏਲ ਦੇ ਰਾਜਾ ਨੇ ਨਬੀਆਂ ਨੂੰ ਜੋ ਚਾਰ ਸੌ ਮਨੁੱਖ ਸਨ ਇਕੱਠਾ ਕੀਤਾ, ਅਤੇ ਉਹਨਾਂ ਨੂੰ ਪੁੱਛਿਆ, “ਕੀ ਅਸੀਂ ਰਾਮੋਥ ਗਿਲਆਦ ਦੇ ਵਿਰੁੱਧ ਲੜਨ ਲਈ ਜਾਈਏ ਜਾਂ ਨਹੀਂ?” ਉਹਨਾਂ ਨੇ ਉੱਤਰ ਦਿੱਤਾ, “ਤੁਸੀਂ ਜਾਓ, ਕਿਉਂਕਿ ਪਰਮੇਸ਼ਵਰ ਉਸ ਨੂੰ ਰਾਜੇ ਦੇ ਹੱਥ ਵਿੱਚ ਦੇ ਦੇਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.