2 ਇਤਿਹਾਸ 18

ਜਦੋਂ ਰੱਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਟ ਨੂੰ ਵੇਖਿਆ, ਤਾਂ ਉਹਨਾਂ ਨੇ ਸੋਚਿਆ, “ਇਹ ਇਸਰਾਏਲ ਦਾ ਰਾਜਾ ਹੈ।” ਇਸ ਲਈ ਉਹ ਉਸ ਉੱਤੇ ਹਮਲਾ ਕਰਨ ਲਈ ਮੁੜੇ, ਪਰ ਯਹੋਸ਼ਾਫ਼ਾਟ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਅਤੇ ਯਾਹਵੇਹ ਨੇ ਉਸ ਦੀ ਮਦਦ ਕੀਤੀ। ਪਰਮੇਸ਼ਵਰ ਨੇ ਉਹਨਾਂ ਨੂੰ ਉਸ ਤੋਂ ਦੂਰ ਕਰ ਦਿੱਤਾ,

2 Chronicles 18:31 (UKJV) And it came to pass, when the captains of the chariots saw Jehoshaphat, that they said, It is the king of Israel. Therefore they compassed about him to fight: but Jehoshaphat cried out, and the LORD helped him; and God moved them to depart from him.

29ਇਸਰਾਏਲ ਦੇ ਰਾਜਾ ਨੇ ਯਹੋਸ਼ਾਫ਼ਾਟ ਨੂੰ ਆਖਿਆ, “ਮੈਂ ਆਪਣਾ ਭੇਸ ਬਦਲ ਕੇ ਲੜਾਈ ਵਿੱਚ ਜਾਵਾਂਗਾ ਪਰ ਤੂੰ ਆਪਣੇ ਸ਼ਾਹੀ ਬਸਤਰ ਪਹਿਨੀ ਰੱਖੀ।” ਇਸ ਲਈ ਇਸਰਾਏਲ ਦਾ ਰਾਜਾ ਭੇਸ ਧਾਰ ਕੇ ਲੜਾਈ ਵਿੱਚ ਗਿਆ।

30ਹੁਣ ਅਰਾਮ ਦੇ ਰਾਜੇ ਨੇ ਆਪਣੇ ਰੱਥਾਂ ਦੇ ਸਰਦਾਰਾਂ ਨੂੰ ਹੁਕਮ ਦਿੱਤਾ ਸੀ, “ਇਸਰਾਏਲ ਦੇ ਰਾਜੇ ਤੋਂ ਬਿਨਾਂ ਕਿਸੇ ਛੋਟੇ ਜਾਂ ਵੱਡੇ ਨਾਲ ਨਾ ਲੜੋ।”

31ਜਦੋਂ ਰੱਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਟ ਨੂੰ ਵੇਖਿਆ, ਤਾਂ ਉਹਨਾਂ ਨੇ ਸੋਚਿਆ, “ਇਹ ਇਸਰਾਏਲ ਦਾ ਰਾਜਾ ਹੈ।” ਇਸ ਲਈ ਉਹ ਉਸ ਉੱਤੇ ਹਮਲਾ ਕਰਨ ਲਈ ਮੁੜੇ, ਪਰ ਯਹੋਸ਼ਾਫ਼ਾਟ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਅਤੇ ਯਾਹਵੇਹ ਨੇ ਉਸ ਦੀ ਮਦਦ ਕੀਤੀ। ਪਰਮੇਸ਼ਵਰ ਨੇ ਉਹਨਾਂ ਨੂੰ ਉਸ ਤੋਂ ਦੂਰ ਕਰ ਦਿੱਤਾ,

32ਕਿਉਂਕਿ ਜਦੋਂ ਰੱਥਾਂ ਦੇ ਸਰਦਾਰਾਂ ਨੇ ਵੇਖਿਆ ਕਿ ਉਹ ਇਸਰਾਏਲ ਦਾ ਰਾਜਾ ਨਹੀਂ ਹੈ ਤਾਂ ਉਹਨਾਂ ਨੇ ਉਸਦਾ ਪਿੱਛਾ ਕਰਨਾ ਛੱਡ ਦਿੱਤਾ।

33ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁੱਖ ਖਿੱਚ ਕੇ ਇਸਰਾਏਲ ਦੇ ਰਾਜਾ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, “ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.