2 ਇਤਿਹਾਸ 18

ਇਸ ਲਈ ਇਸਰਾਏਲ ਦੇ ਰਾਜਾ ਨੇ ਨਬੀਆਂ ਨੂੰ ਜੋ ਚਾਰ ਸੌ ਮਨੁੱਖ ਸਨ ਇਕੱਠਾ ਕੀਤਾ, ਅਤੇ ਉਹਨਾਂ ਨੂੰ ਪੁੱਛਿਆ, “ਕੀ ਅਸੀਂ ਰਾਮੋਥ ਗਿਲਆਦ ਦੇ ਵਿਰੁੱਧ ਲੜਨ ਲਈ ਜਾਈਏ ਜਾਂ ਨਹੀਂ?” ਉਹਨਾਂ ਨੇ ਉੱਤਰ ਦਿੱਤਾ, “ਤੁਸੀਂ ਜਾਓ, ਕਿਉਂਕਿ ਪਰਮੇਸ਼ਵਰ ਉਸ ਨੂੰ ਰਾਜੇ ਦੇ ਹੱਥ ਵਿੱਚ ਦੇ ਦੇਵੇਗਾ।”

2 Chronicles 18:5 (UKJV) Therefore the king of Israel gathered together of prophets four hundred men, and said unto them, Shall we go to Ramothgilead to battle, or shall I forbear? And they said, Go up; for God will deliver it into the king's hand.

3ਇਸਰਾਏਲ ਦੇ ਰਾਜੇ ਅਹਾਬ ਨੇ ਯਹੂਦਾਹ ਦੇ ਰਾਜੇ ਯਹੋਸ਼ਾਫ਼ਾਟ ਨੂੰ ਪੁੱਛਿਆ, “ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਦੇ ਵਿਰੁੱਧ ਲੜਨ ਲਈ ਜਾਵੇਂਗਾ?” ਯਹੋਸ਼ਾਫ਼ਾਟ ਨੇ ਉੱਤਰ ਦਿੱਤਾ, “ਮੈਂ ਤੇਰੇ ਵਰਗਾ ਹਾਂ ਅਤੇ ਮੇਰੇ ਲੋਕ ਤੇਰੇ ਲੋਕਾਂ ਵਰਗੇ ਹਨ। ਅਸੀਂ ਤੁਹਾਡੇ ਨਾਲ ਜੰਗ ਵਿੱਚ ਸ਼ਾਮਲ ਹੋਵਾਂਗੇ।”

4ਪਰ ਯਹੋਸ਼ਾਫ਼ਾਟ ਨੇ ਇਸਰਾਏਲ ਦੇ ਰਾਜੇ ਨੂੰ ਇਹ ਵੀ ਕਿਹਾ, “ਪਹਿਲਾਂ ਯਾਹਵੇਹ ਦੀ ਸਲਾਹ ਲਓ।”

5ਇਸ ਲਈ ਇਸਰਾਏਲ ਦੇ ਰਾਜਾ ਨੇ ਨਬੀਆਂ ਨੂੰ ਜੋ ਚਾਰ ਸੌ ਮਨੁੱਖ ਸਨ ਇਕੱਠਾ ਕੀਤਾ, ਅਤੇ ਉਹਨਾਂ ਨੂੰ ਪੁੱਛਿਆ, “ਕੀ ਅਸੀਂ ਰਾਮੋਥ ਗਿਲਆਦ ਦੇ ਵਿਰੁੱਧ ਲੜਨ ਲਈ ਜਾਈਏ ਜਾਂ ਨਹੀਂ?” ਉਹਨਾਂ ਨੇ ਉੱਤਰ ਦਿੱਤਾ, “ਤੁਸੀਂ ਜਾਓ, ਕਿਉਂਕਿ ਪਰਮੇਸ਼ਵਰ ਉਸ ਨੂੰ ਰਾਜੇ ਦੇ ਹੱਥ ਵਿੱਚ ਦੇ ਦੇਵੇਗਾ।”

6ਪਰ ਯਹੋਸ਼ਾਫ਼ਾਟ ਨੇ ਪੁੱਛਿਆ, “ਕੀ ਹੁਣ ਇੱਥੇ ਯਾਹਵੇਹ ਦਾ ਕੋਈ ਨਬੀ ਨਹੀਂ ਹੈ ਜਿਸ ਤੋਂ ਅਸੀਂ ਪੁੱਛੀਏ?”

7ਇਸਰਾਏਲ ਦੇ ਰਾਜੇ ਨੇ ਯਹੋਸ਼ਾਫ਼ਾਟ ਨੂੰ ਉੱਤਰ ਦਿੱਤਾ, “ਅਜੇ ਵੀ ਇੱਕ ਨਬੀ ਹੈ ਜਿਸ ਦੇ ਰਾਹੀਂ ਅਸੀਂ ਯਾਹਵੇਹ ਤੋਂ ਪੁੱਛ ਸਕਦੇ ਹਾਂ, ਪਰ ਮੈਂ ਉਸ ਨੂੰ ਨਫ਼ਰਤ ਕਰਦਾ ਹਾਂ ਕਿਉਂਕਿ ਉਹ ਕਦੇ ਵੀ ਮੇਰੇ ਬਾਰੇ ਕੋਈ ਚੰਗੀ ਭਵਿੱਖਬਾਣੀ ਨਹੀਂ ਕਰਦਾ, ਸਗੋਂ ਹਮੇਸ਼ਾ ਬੁਰੀ ਕਰਦਾ ਹੈ। ਉਹ ਇਮਲਾਹ ਦਾ ਪੁੱਤਰ ਮੀਕਾਯਾਹ ਹੈ।” ਯਹੋਸ਼ਾਫ਼ਾਟ ਨੇ ਉੱਤਰ ਦਿੱਤਾ, “ਰਾਜੇ ਨੂੰ ਅਜਿਹੀ ਗੱਲ ਨਹੀਂ ਆਖਣੀ ਚਾਹੀਦੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.