2 ਇਤਿਹਾਸ 18

ਇਸਰਾਏਲ ਦੇ ਰਾਜੇ ਨੇ ਯਹੋਸ਼ਾਫ਼ਾਟ ਨੂੰ ਉੱਤਰ ਦਿੱਤਾ, “ਅਜੇ ਵੀ ਇੱਕ ਨਬੀ ਹੈ ਜਿਸ ਦੇ ਰਾਹੀਂ ਅਸੀਂ ਯਾਹਵੇਹ ਤੋਂ ਪੁੱਛ ਸਕਦੇ ਹਾਂ, ਪਰ ਮੈਂ ਉਸ ਨੂੰ ਨਫ਼ਰਤ ਕਰਦਾ ਹਾਂ ਕਿਉਂਕਿ ਉਹ ਕਦੇ ਵੀ ਮੇਰੇ ਬਾਰੇ ਕੋਈ ਚੰਗੀ ਭਵਿੱਖਬਾਣੀ ਨਹੀਂ ਕਰਦਾ, ਸਗੋਂ ਹਮੇਸ਼ਾ ਬੁਰੀ ਕਰਦਾ ਹੈ। ਉਹ ਇਮਲਾਹ ਦਾ ਪੁੱਤਰ ਮੀਕਾਯਾਹ ਹੈ।” ਯਹੋਸ਼ਾਫ਼ਾਟ ਨੇ ਉੱਤਰ ਦਿੱਤਾ, “ਰਾਜੇ ਨੂੰ ਅਜਿਹੀ ਗੱਲ ਨਹੀਂ ਆਖਣੀ ਚਾਹੀਦੀ।”

2 Chronicles 18:7 (UKJV) And the king of Israel said unto Jehoshaphat, There is yet one man, by whom we may enquire of the LORD: but I hate him; for he never prophesied good unto me, but always evil: the same is Micaiah the son of Imla. And Jehoshaphat said, Let not the king say so.

5ਇਸ ਲਈ ਇਸਰਾਏਲ ਦੇ ਰਾਜਾ ਨੇ ਨਬੀਆਂ ਨੂੰ ਜੋ ਚਾਰ ਸੌ ਮਨੁੱਖ ਸਨ ਇਕੱਠਾ ਕੀਤਾ, ਅਤੇ ਉਹਨਾਂ ਨੂੰ ਪੁੱਛਿਆ, “ਕੀ ਅਸੀਂ ਰਾਮੋਥ ਗਿਲਆਦ ਦੇ ਵਿਰੁੱਧ ਲੜਨ ਲਈ ਜਾਈਏ ਜਾਂ ਨਹੀਂ?” ਉਹਨਾਂ ਨੇ ਉੱਤਰ ਦਿੱਤਾ, “ਤੁਸੀਂ ਜਾਓ, ਕਿਉਂਕਿ ਪਰਮੇਸ਼ਵਰ ਉਸ ਨੂੰ ਰਾਜੇ ਦੇ ਹੱਥ ਵਿੱਚ ਦੇ ਦੇਵੇਗਾ।”

6ਪਰ ਯਹੋਸ਼ਾਫ਼ਾਟ ਨੇ ਪੁੱਛਿਆ, “ਕੀ ਹੁਣ ਇੱਥੇ ਯਾਹਵੇਹ ਦਾ ਕੋਈ ਨਬੀ ਨਹੀਂ ਹੈ ਜਿਸ ਤੋਂ ਅਸੀਂ ਪੁੱਛੀਏ?”

7ਇਸਰਾਏਲ ਦੇ ਰਾਜੇ ਨੇ ਯਹੋਸ਼ਾਫ਼ਾਟ ਨੂੰ ਉੱਤਰ ਦਿੱਤਾ, “ਅਜੇ ਵੀ ਇੱਕ ਨਬੀ ਹੈ ਜਿਸ ਦੇ ਰਾਹੀਂ ਅਸੀਂ ਯਾਹਵੇਹ ਤੋਂ ਪੁੱਛ ਸਕਦੇ ਹਾਂ, ਪਰ ਮੈਂ ਉਸ ਨੂੰ ਨਫ਼ਰਤ ਕਰਦਾ ਹਾਂ ਕਿਉਂਕਿ ਉਹ ਕਦੇ ਵੀ ਮੇਰੇ ਬਾਰੇ ਕੋਈ ਚੰਗੀ ਭਵਿੱਖਬਾਣੀ ਨਹੀਂ ਕਰਦਾ, ਸਗੋਂ ਹਮੇਸ਼ਾ ਬੁਰੀ ਕਰਦਾ ਹੈ। ਉਹ ਇਮਲਾਹ ਦਾ ਪੁੱਤਰ ਮੀਕਾਯਾਹ ਹੈ।” ਯਹੋਸ਼ਾਫ਼ਾਟ ਨੇ ਉੱਤਰ ਦਿੱਤਾ, “ਰਾਜੇ ਨੂੰ ਅਜਿਹੀ ਗੱਲ ਨਹੀਂ ਆਖਣੀ ਚਾਹੀਦੀ।”

8ਇਸ ਲਈ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਇੱਕ ਅਧਿਕਾਰੀ ਨੂੰ ਬੁਲਾ ਕੇ ਕਿਹਾ, “ਇਮਲਾਹ ਦੇ ਪੁੱਤਰ ਮੀਕਾਯਾਹ ਨੂੰ ਇੱਕ ਵਾਰ ਲੈ ਆਉ।”

9ਇਸਰਾਏਲ ਦਾ ਰਾਜਾ ਅਤੇ ਯਹੂਦਾਹ ਦਾ ਰਾਜਾ ਯਹੋਸ਼ਾਫ਼ਾਟ ਆਪਣੇ ਸ਼ਾਹੀ ਬਸਤਰ ਪਹਿਨੇ ਸਾਮਰਿਯਾ ਦੇ ਦਰਵਾਜ਼ੇ ਦੇ ਕੋਲ ਪਿੜ ਵਿੱਚ ਆਪਣੇ ਸਿੰਘਾਸਣ ਉੱਤੇ ਬੈਠਾ ਸੀ ਅਤੇ ਸਾਰੇ ਨਬੀ ਉਹਨਾਂ ਦੇ ਅੱਗੇ ਭਵਿੱਖਬਾਣੀ ਕਰ ਰਹੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.