2 ਇਤਿਹਾਸ 19

ਸ਼ਹਿਰਾਂ ਵਿੱਚ ਰਹਿਣ ਵਾਲੇ ਤੁਹਾਡੇ ਲੋਕਾਂ ਵੱਲੋਂ ਤੁਹਾਡੇ ਸਾਹਮਣੇ ਆਉਣ ਵਾਲੇ ਹਰ ਮਾਮਲੇ ਵਿੱਚ ਭਾਵੇਂ ਖੂਨ-ਖਰਾਬਾ ਹੋਵੇ ਜਾਂ ਕਾਨੂੰਨ, ਹੁਕਮਾਂ, ਫ਼ਰਮਾਨਾਂ ਜਾਂ ਨਿਯਮਾਂ ਦੀਆਂ ਹੋਰ ਚਿੰਤਾਵਾਂ ਤੁਸੀਂ ਉਹਨਾਂ ਨੂੰ ਚੇਤਾਵਨੀ ਦੇਣੀ ਹੈ ਕਿ ਉਹ ਯਾਹਵੇਹ ਦੇ ਵਿਰੁੱਧ ਪਾਪ ਨਾ ਕਰਨ, ਨਹੀਂ ਤਾਂ ਉਸ ਦਾ ਕ੍ਰੋਧ ਤੁਹਾਡੇ ਅਤੇ ਤੁਹਾਡੇ ਲੋਕਾਂ ਉੱਤੇ ਆਵੇਗਾ। ਇਹ ਕਰੋ ਤਾਂ ਤੁਸੀਂ ਦੋਸ਼ੀ ਨਹੀਂ ਹੋਵੋਗੇ।

2 Chronicles 19:10 (UKJV) And what cause whatsoever shall come to you of your brethren that dwell in your cities, between blood and blood, between law and commandment, statutes and judgments, all of you shall even warn them that they trespass not against the LORD, and so wrath come upon you, and upon your brethren: this do, and all of you shall not trespass.

8ਯੇਰੂਸ਼ਲੇਮ ਵਿੱਚ ਵੀ, ਯਹੋਸ਼ਾਫ਼ਾਟ ਨੇ ਕੁਝ ਲੇਵੀਆਂ, ਜਾਜਕਾਂ ਅਤੇ ਇਸਰਾਏਲੀ ਪਰਿਵਾਰਾਂ ਦੇ ਮੁਖੀਆਂ ਨੂੰ ਯਾਹਵੇਹ ਦੇ ਕਾਨੂੰਨ ਦਾ ਪ੍ਰਬੰਧ ਕਰਨ ਅਤੇ ਝਗੜਿਆਂ ਦਾ ਨਿਪਟਾਰਾ ਕਰਨ ਲਈ ਨਿਯੁਕਤ ਕੀਤਾ ਅਤੇ ਉਹ ਯੇਰੂਸ਼ਲੇਮ ਵਿੱਚ ਰਹਿੰਦੇ ਸਨ।

9ਉਸ ਨੇ ਉਹਨਾਂ ਨੂੰ ਇਹ ਹੁਕਮ ਦਿੱਤੇ: “ਤੁਹਾਨੂੰ ਯਾਹਵੇਹ ਦੇ ਡਰ ਵਿੱਚ ਵਫ਼ਾਦਾਰੀ ਅਤੇ ਪੂਰੇ ਦਿਲ ਨਾਲ ਸੇਵਾ ਕਰਨੀ ਚਾਹੀਦੀ ਹੈ।

10ਸ਼ਹਿਰਾਂ ਵਿੱਚ ਰਹਿਣ ਵਾਲੇ ਤੁਹਾਡੇ ਲੋਕਾਂ ਵੱਲੋਂ ਤੁਹਾਡੇ ਸਾਹਮਣੇ ਆਉਣ ਵਾਲੇ ਹਰ ਮਾਮਲੇ ਵਿੱਚ ਭਾਵੇਂ ਖੂਨ-ਖਰਾਬਾ ਹੋਵੇ ਜਾਂ ਕਾਨੂੰਨ, ਹੁਕਮਾਂ, ਫ਼ਰਮਾਨਾਂ ਜਾਂ ਨਿਯਮਾਂ ਦੀਆਂ ਹੋਰ ਚਿੰਤਾਵਾਂ ਤੁਸੀਂ ਉਹਨਾਂ ਨੂੰ ਚੇਤਾਵਨੀ ਦੇਣੀ ਹੈ ਕਿ ਉਹ ਯਾਹਵੇਹ ਦੇ ਵਿਰੁੱਧ ਪਾਪ ਨਾ ਕਰਨ, ਨਹੀਂ ਤਾਂ ਉਸ ਦਾ ਕ੍ਰੋਧ ਤੁਹਾਡੇ ਅਤੇ ਤੁਹਾਡੇ ਲੋਕਾਂ ਉੱਤੇ ਆਵੇਗਾ। ਇਹ ਕਰੋ ਤਾਂ ਤੁਸੀਂ ਦੋਸ਼ੀ ਨਹੀਂ ਹੋਵੋਗੇ।

11“ਪ੍ਰਧਾਨ ਜਾਜਕ ਅਮਰਯਾਹ ਯਾਹਵੇਹ ਦੇ ਸੰਬੰਧਿਤ ਹਰ ਚੀਜ਼ ਲਈ ਜ਼ਿੰਮੇਵਾਰ ਹੋਵੇਗਾ, ਅਤੇ ਯਹੂਦਾਹ ਦੇ ਗੋਤ ਦਾ ਆਗੂ, ਇਸਮਾਏਲ ਦਾ ਪੁੱਤਰ ਜ਼ਬਦਯਾਹ, ਰਾਜੇ ਦੇ ਕਿਸੇ ਵੀ ਮਾਮਲੇ ਵਿੱਚ ਤੁਹਾਡੇ ਉੱਤੇ ਜ਼ਿੰਮੇਵਾਰ ਹੋਵੇਗਾ ਅਤੇ ਲੇਵੀ ਤੁਹਾਡੇ ਸਾਹਮਣੇ ਅਧਿਕਾਰੀਆਂ ਵਜੋਂ ਸੇਵਾ ਕਰਨ। ਹਿੰਮਤ ਨਾਲ ਕੰਮ ਕਰੋ ਅਤੇ ਯਾਹਵੇਹ ਚੰਗੇ ਕੰਮ ਕਰਨ ਵਾਲਿਆਂ ਦੇ ਨਾਲ ਹੋਵੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.