2 ਇਤਿਹਾਸ 19

ਅਤੇ ਨਿਆਂਈਆਂ ਨੂੰ ਆਖਿਆ, “ਕਿ ਜੋ ਕੁਝ ਕਰੋ ਸਮਝ ਨਾਲ ਕਰੋ ਕਿਉਂ ਜੋ ਤੁਸੀਂ ਆਦਮੀਆਂ ਵੱਲੋਂ ਨਹੀਂ ਸਗੋਂ ਯਾਹਵੇਹ ਵੱਲੋਂ ਨਿਆਉਂ ਕਰਦੇ ਹੋ ਅਤੇ ਉਹ ਨਿਆਉਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ।

2 Chronicles 19:6 (UKJV) And said to the judges, Take heed what all of you do: for all of you judge not for man, but for the LORD, who is with you in the judgment.

4ਯਹੋਸ਼ਾਫ਼ਾਟ ਯੇਰੂਸ਼ਲੇਮ ਵਿੱਚ ਰਹਿੰਦਾ ਸੀ, ਅਤੇ ਉਹ ਬੇਰਸ਼ੇਬਾ ਤੋਂ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਲੋਕਾਂ ਵਿੱਚ ਦੁਬਾਰਾ ਗਿਆ ਅਤੇ ਉਹਨਾਂ ਨੂੰ ਉਹਨਾਂ ਦੇ ਪੁਰਖਿਆਂ ਦੇ ਪਰਮੇਸ਼ਵਰ ਯਾਹਵੇਹ ਵੱਲ ਮੋੜ ਦਿੱਤਾ।

5ਉਸ ਨੇ ਯਹੂਦਾਹ ਦੇ ਹਰੇਕ ਗੜ੍ਹ ਵਾਲੇ ਸ਼ਹਿਰਾਂ ਵਿੱਚ ਦੇਸ਼ ਵਿੱਚ ਨਿਆਂਕਾਰ ਨਿਯੁਕਤ ਕੀਤੇ।

6ਅਤੇ ਨਿਆਂਈਆਂ ਨੂੰ ਆਖਿਆ, “ਕਿ ਜੋ ਕੁਝ ਕਰੋ ਸਮਝ ਨਾਲ ਕਰੋ ਕਿਉਂ ਜੋ ਤੁਸੀਂ ਆਦਮੀਆਂ ਵੱਲੋਂ ਨਹੀਂ ਸਗੋਂ ਯਾਹਵੇਹ ਵੱਲੋਂ ਨਿਆਉਂ ਕਰਦੇ ਹੋ ਅਤੇ ਉਹ ਨਿਆਉਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ।

7ਹੁਣ ਯਾਹਵੇਹ ਦਾ ਭੈ ਤੁਹਾਡੇ ਮੰਨ ਵਿੱਚ ਰਹੇ ਸੋ ਸੰਭਲ ਕੇ ਕੰਮ ਕਰਨਾ ਕਿਉਂ ਜੋ ਸਾਡੇ ਯਾਹਵੇਹ ਪਰਮੇਸ਼ਵਰ ਵਿੱਚ ਬੇ ਨਿਆਈਂ ਨਹੀਂ ਅਤੇ ਨਾ ਕਿਸੇ ਦੀ ਪੱਖਵਾਦੀ ਅਤੇ ਨਾ ਹੀ ਰਿਸ਼ਵਤ ਚੱਲਦੀ ਹੈ।”

8ਯੇਰੂਸ਼ਲੇਮ ਵਿੱਚ ਵੀ, ਯਹੋਸ਼ਾਫ਼ਾਟ ਨੇ ਕੁਝ ਲੇਵੀਆਂ, ਜਾਜਕਾਂ ਅਤੇ ਇਸਰਾਏਲੀ ਪਰਿਵਾਰਾਂ ਦੇ ਮੁਖੀਆਂ ਨੂੰ ਯਾਹਵੇਹ ਦੇ ਕਾਨੂੰਨ ਦਾ ਪ੍ਰਬੰਧ ਕਰਨ ਅਤੇ ਝਗੜਿਆਂ ਦਾ ਨਿਪਟਾਰਾ ਕਰਨ ਲਈ ਨਿਯੁਕਤ ਕੀਤਾ ਅਤੇ ਉਹ ਯੇਰੂਸ਼ਲੇਮ ਵਿੱਚ ਰਹਿੰਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.