2 ਇਤਿਹਾਸ 19

ਹੁਣ ਯਾਹਵੇਹ ਦਾ ਭੈ ਤੁਹਾਡੇ ਮੰਨ ਵਿੱਚ ਰਹੇ ਸੋ ਸੰਭਲ ਕੇ ਕੰਮ ਕਰਨਾ ਕਿਉਂ ਜੋ ਸਾਡੇ ਯਾਹਵੇਹ ਪਰਮੇਸ਼ਵਰ ਵਿੱਚ ਬੇ ਨਿਆਈਂ ਨਹੀਂ ਅਤੇ ਨਾ ਕਿਸੇ ਦੀ ਪੱਖਵਾਦੀ ਅਤੇ ਨਾ ਹੀ ਰਿਸ਼ਵਤ ਚੱਲਦੀ ਹੈ।”

2 Chronicles 19:7 (UKJV) Wherefore now let the fear of the LORD be upon you; take heed and do it: for there is no iniquity with the LORD our God, nor respect of persons, nor taking of gifts.

5ਉਸ ਨੇ ਯਹੂਦਾਹ ਦੇ ਹਰੇਕ ਗੜ੍ਹ ਵਾਲੇ ਸ਼ਹਿਰਾਂ ਵਿੱਚ ਦੇਸ਼ ਵਿੱਚ ਨਿਆਂਕਾਰ ਨਿਯੁਕਤ ਕੀਤੇ।

6ਅਤੇ ਨਿਆਂਈਆਂ ਨੂੰ ਆਖਿਆ, “ਕਿ ਜੋ ਕੁਝ ਕਰੋ ਸਮਝ ਨਾਲ ਕਰੋ ਕਿਉਂ ਜੋ ਤੁਸੀਂ ਆਦਮੀਆਂ ਵੱਲੋਂ ਨਹੀਂ ਸਗੋਂ ਯਾਹਵੇਹ ਵੱਲੋਂ ਨਿਆਉਂ ਕਰਦੇ ਹੋ ਅਤੇ ਉਹ ਨਿਆਉਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ।

7ਹੁਣ ਯਾਹਵੇਹ ਦਾ ਭੈ ਤੁਹਾਡੇ ਮੰਨ ਵਿੱਚ ਰਹੇ ਸੋ ਸੰਭਲ ਕੇ ਕੰਮ ਕਰਨਾ ਕਿਉਂ ਜੋ ਸਾਡੇ ਯਾਹਵੇਹ ਪਰਮੇਸ਼ਵਰ ਵਿੱਚ ਬੇ ਨਿਆਈਂ ਨਹੀਂ ਅਤੇ ਨਾ ਕਿਸੇ ਦੀ ਪੱਖਵਾਦੀ ਅਤੇ ਨਾ ਹੀ ਰਿਸ਼ਵਤ ਚੱਲਦੀ ਹੈ।”

8ਯੇਰੂਸ਼ਲੇਮ ਵਿੱਚ ਵੀ, ਯਹੋਸ਼ਾਫ਼ਾਟ ਨੇ ਕੁਝ ਲੇਵੀਆਂ, ਜਾਜਕਾਂ ਅਤੇ ਇਸਰਾਏਲੀ ਪਰਿਵਾਰਾਂ ਦੇ ਮੁਖੀਆਂ ਨੂੰ ਯਾਹਵੇਹ ਦੇ ਕਾਨੂੰਨ ਦਾ ਪ੍ਰਬੰਧ ਕਰਨ ਅਤੇ ਝਗੜਿਆਂ ਦਾ ਨਿਪਟਾਰਾ ਕਰਨ ਲਈ ਨਿਯੁਕਤ ਕੀਤਾ ਅਤੇ ਉਹ ਯੇਰੂਸ਼ਲੇਮ ਵਿੱਚ ਰਹਿੰਦੇ ਸਨ।

9ਉਸ ਨੇ ਉਹਨਾਂ ਨੂੰ ਇਹ ਹੁਕਮ ਦਿੱਤੇ: “ਤੁਹਾਨੂੰ ਯਾਹਵੇਹ ਦੇ ਡਰ ਵਿੱਚ ਵਫ਼ਾਦਾਰੀ ਅਤੇ ਪੂਰੇ ਦਿਲ ਨਾਲ ਸੇਵਾ ਕਰਨੀ ਚਾਹੀਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.