2 ਇਤਿਹਾਸ 20

ਤੁਹਾਨੂੰ ਇਸ ਥਾਂ ਲੜਨਾ ਨਹੀਂ ਪਵੇਂਗਾ। ਆਪਣਿਆਂ ਅਹੁਦਿਆਂ ਨੂੰ ਸੰਭਾਲੋ; ਦ੍ਰਿੜ੍ਹ ਰਹੋ ਅਤੇ ਯਹੂਦਾਹ ਅਤੇ ਯੇਰੂਸ਼ਲੇਮ, ਯਾਹਵੇਹ ਵੱਲੋਂ ਤੁਹਾਨੂੰ ਦਿੱਤੀ ਜਾਣ ਵਾਲੀ ਛੁਟਕਾਰਾ ਦੇਖੋ। ਨਾ ਡਰੋ; ਨਿਰਾਸ਼ ਨਾ ਹੋਵੋ। ਕੱਲ੍ਹ ਉਹਨਾਂ ਦਾ ਸਾਹਮਣਾ ਕਰਨ ਲਈ ਬਾਹਰ ਜਾਓ ਅਤੇ ਯਾਹਵੇਹ ਤੁਹਾਡੇ ਨਾਲ ਹੋਵੇਗਾ।’ ”

2 Chronicles 20:17 (UKJV) All of you shall not need to fight in this battle: set yourselves, stand all of you still, and see the salvation of the LORD with you, O Judah and Jerusalem: fear not, nor be dismayed; tomorrow go out against them: for the LORD will be with you.

15ਉਸ ਨੇ ਕਿਹਾ, “ਹੇ ਰਾਜਾ ਯਹੋਸ਼ਾਫ਼ਾਟ ਅਤੇ ਯਹੂਦਾਹ ਅਤੇ ਯੇਰੂਸ਼ਲੇਮ ਵਿੱਚ ਰਹਿਣ ਵਾਲੇ ਸਾਰੇ ਲੋਕੋ ਸੁਣੋ! ਇਹ ਉਹ ਹੈ ਜੋ ਯਾਹਵੇਹ ਤੁਹਾਨੂੰ ਆਖਦਾ ਹੈ: ‘ਇਸ ਵਿਸ਼ਾਲ ਸੈਨਾ ਦੇ ਕਾਰਨ ਡਰੋ ਜਾਂ ਨਿਰਾਸ਼ ਨਾ ਹੋਵੋ ਕਿਉਂਕਿ ਲੜਾਈ ਤੁਹਾਡੀ ਨਹੀਂ, ਪਰ ਪਰਮੇਸ਼ਵਰ ਦੀ ਹੈ।

16ਤੁਸੀਂ ਕੱਲ ਉਹਨਾਂ ਦਾ ਟਾਕਰਾ ਕਰਨ ਲਈ ਹੇਠਾਂ ਜਾਣਾ। ਵੇਖੋ, ਓਹ ਸੀਸ ਦੀ ਚੜ੍ਹਾਈ ਵੱਲੋਂ ਆ ਰਹੇ ਹਨ ਅਤੇ ਤੁਸੀਂ ਉਹਨਾਂ ਨੂੰ ਯਰੂਏਲ ਦੀ ਉਜਾੜ ਦੇ ਸਾਹਮਣੇ ਵਾਦੀ ਦੇ ਸਿਰੇ ਉੱਤੇ ਪਾਓਗੇ।

17ਤੁਹਾਨੂੰ ਇਸ ਥਾਂ ਲੜਨਾ ਨਹੀਂ ਪਵੇਂਗਾ। ਆਪਣਿਆਂ ਅਹੁਦਿਆਂ ਨੂੰ ਸੰਭਾਲੋ; ਦ੍ਰਿੜ੍ਹ ਰਹੋ ਅਤੇ ਯਹੂਦਾਹ ਅਤੇ ਯੇਰੂਸ਼ਲੇਮ, ਯਾਹਵੇਹ ਵੱਲੋਂ ਤੁਹਾਨੂੰ ਦਿੱਤੀ ਜਾਣ ਵਾਲੀ ਛੁਟਕਾਰਾ ਦੇਖੋ। ਨਾ ਡਰੋ; ਨਿਰਾਸ਼ ਨਾ ਹੋਵੋ। ਕੱਲ੍ਹ ਉਹਨਾਂ ਦਾ ਸਾਹਮਣਾ ਕਰਨ ਲਈ ਬਾਹਰ ਜਾਓ ਅਤੇ ਯਾਹਵੇਹ ਤੁਹਾਡੇ ਨਾਲ ਹੋਵੇਗਾ।’ ”

18ਯਹੋਸ਼ਾਫ਼ਾਟ ਨੇ ਆਪਣਾ ਮੂੰਹ ਧਰਤੀ ਉੱਤੇ ਝੁਕਾਇਆ ਅਤੇ ਯਹੂਦਾਹ ਅਤੇ ਯੇਰੂਸ਼ਲੇਮ ਦੇ ਸਾਰੇ ਲੋਕ ਯਾਹਵੇਹ ਦੇ ਅੱਗੇ ਮੱਥਾ ਟੇਕ ਗਏ।

19ਤਦ ਕੋਹਾਥੀਆਂ ਅਤੇ ਕੋਰਾਹੀਆਂ ਵਿੱਚੋਂ ਕੁਝ ਲੇਵੀਆਂ ਨੇ ਖੜ੍ਹੇ ਹੋ ਕੇ ਬਹੁਤ ਉੱਚੀ ਆਵਾਜ਼ ਨਾਲ ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਦੀ ਉਸਤਤ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.