2 ਇਤਿਹਾਸ 20

ਚੌਥੇ ਦਿਨ ਉਹ ਬੇਰਕਾਹ ਦੀ ਘਾਟੀ ਵਿੱਚ ਇਕੱਠੇ ਹੋਏ, ਜਿੱਥੇ ਉਹਨਾਂ ਨੇ ਯਾਹਵੇਹ ਦੀ ਉਸਤਤ ਕੀਤੀ। ਇਸ ਲਈ ਇਸ ਨੂੰ ਅੱਜ ਤੱਕ ਬੇਰਕਾਹ ਦੀ ਘਾਟੀ ਕਿਹਾ ਜਾਂਦਾ ਹੈ।

2 Chronicles 20:26 (UKJV) And on the fourth day they assembled themselves in the valley of Berachah; for there they blessed the LORD: therefore the name of the same place was called, The valley of Berachah, unto this day.

24ਅਤੇ ਜਦ ਯਹੂਦਾਹ ਨੇ ਉਜਾੜ ਦੇ ਬੁਰਜ ਉੱਤੇ ਪੁੱਜ ਕੇ ਉਸ ਵੱਡੇ ਦਲ ਨੂੰ ਦੇਖਿਆ ਤਾਂ ਵੇਖੋ, ਉਹਨਾਂ ਦੀਆਂ ਲੋਥਾਂ ਧਰਤੀ ਪਈਆਂ ਸਨ ਅਤੇ ਕੋਈ ਨਾ ਬਚਿਆ।

25ਜਦ ਯਹੋਸ਼ਾਫ਼ਾਟ ਅਤੇ ਉਸ ਦੇ ਲੋਕ ਉਹਨਾਂ ਦਾ ਮਾਲ ਲੁੱਟਣ ਲਈ ਆਏ ਤਾਂ ਉਹਨਾਂ ਨੂੰ ਲੋਥਾਂ ਉੱਤੇ ਐਨਾ ਮਾਲ ਧਨ ਅਤੇ ਬਹੁਮੁੱਲੀਆਂ ਵਸਤਾਂ ਮਿਲੀਆਂ ਕਿ ਉਹਨਾਂ ਤੋਂ ਚੁੱਕ ਕੇ ਲਿਜਾਈਆਂ ਨਾ ਜਾ ਸਕੀਆਂ ਅਤੇ ਲੁੱਟ ਦਾ ਮਾਲ ਐਨਾ ਸੀ ਕਿ ਉਹ ਤਿੰਨ ਦਿਨ ਉਸ ਨੂੰ ਲੁੱਟਦੇ ਰਹੇ।

26ਚੌਥੇ ਦਿਨ ਉਹ ਬੇਰਕਾਹ ਦੀ ਘਾਟੀ ਵਿੱਚ ਇਕੱਠੇ ਹੋਏ, ਜਿੱਥੇ ਉਹਨਾਂ ਨੇ ਯਾਹਵੇਹ ਦੀ ਉਸਤਤ ਕੀਤੀ। ਇਸ ਲਈ ਇਸ ਨੂੰ ਅੱਜ ਤੱਕ ਬੇਰਕਾਹ ਦੀ ਘਾਟੀ ਕਿਹਾ ਜਾਂਦਾ ਹੈ।

27ਫਿਰ, ਯਹੋਸ਼ਾਫ਼ਾਟ ਦੀ ਅਗਵਾਈ ਵਿੱਚ, ਯਹੂਦਾਹ ਅਤੇ ਯੇਰੂਸ਼ਲੇਮ ਦੇ ਸਾਰੇ ਆਦਮੀ ਖੁਸ਼ੀ ਨਾਲ ਯੇਰੂਸ਼ਲੇਮ ਨੂੰ ਵਾਪਸ ਪਰਤ ਆਏ, ਕਿਉਂਕਿ ਯਾਹਵੇਹ ਨੇ ਉਹਨਾਂ ਨੂੰ ਆਪਣੇ ਦੁਸ਼ਮਣਾਂ ਉੱਤੇ ਖੁਸ਼ ਕਰਨ ਦਾ ਕਾਰਨ ਦਿੱਤਾ ਸੀ।

28ਸੋ ਉਹ ਸਿਤਾਰਾਂ, ਬਰਬਤਾਂ ਅਤੇ ਤੁਰ੍ਹੀਆਂ ਲੈ ਕੇ ਯੇਰੂਸ਼ਲੇਮ ਵਿੱਚ ਯਾਹਵੇਹ ਦੇ ਭਵਨ ਵਿੱਚ ਆਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.