2 ਇਤਿਹਾਸ 20

ਫਿਰ, ਯਹੋਸ਼ਾਫ਼ਾਟ ਦੀ ਅਗਵਾਈ ਵਿੱਚ, ਯਹੂਦਾਹ ਅਤੇ ਯੇਰੂਸ਼ਲੇਮ ਦੇ ਸਾਰੇ ਆਦਮੀ ਖੁਸ਼ੀ ਨਾਲ ਯੇਰੂਸ਼ਲੇਮ ਨੂੰ ਵਾਪਸ ਪਰਤ ਆਏ, ਕਿਉਂਕਿ ਯਾਹਵੇਹ ਨੇ ਉਹਨਾਂ ਨੂੰ ਆਪਣੇ ਦੁਸ਼ਮਣਾਂ ਉੱਤੇ ਖੁਸ਼ ਕਰਨ ਦਾ ਕਾਰਨ ਦਿੱਤਾ ਸੀ।

2 Chronicles 20:27 (UKJV) Then they returned, every man of Judah and Jerusalem, and Jehoshaphat in the forefront of them, to go again to Jerusalem with joy; for the LORD had made them to rejoice over their enemies.

25ਜਦ ਯਹੋਸ਼ਾਫ਼ਾਟ ਅਤੇ ਉਸ ਦੇ ਲੋਕ ਉਹਨਾਂ ਦਾ ਮਾਲ ਲੁੱਟਣ ਲਈ ਆਏ ਤਾਂ ਉਹਨਾਂ ਨੂੰ ਲੋਥਾਂ ਉੱਤੇ ਐਨਾ ਮਾਲ ਧਨ ਅਤੇ ਬਹੁਮੁੱਲੀਆਂ ਵਸਤਾਂ ਮਿਲੀਆਂ ਕਿ ਉਹਨਾਂ ਤੋਂ ਚੁੱਕ ਕੇ ਲਿਜਾਈਆਂ ਨਾ ਜਾ ਸਕੀਆਂ ਅਤੇ ਲੁੱਟ ਦਾ ਮਾਲ ਐਨਾ ਸੀ ਕਿ ਉਹ ਤਿੰਨ ਦਿਨ ਉਸ ਨੂੰ ਲੁੱਟਦੇ ਰਹੇ।

26ਚੌਥੇ ਦਿਨ ਉਹ ਬੇਰਕਾਹ ਦੀ ਘਾਟੀ ਵਿੱਚ ਇਕੱਠੇ ਹੋਏ, ਜਿੱਥੇ ਉਹਨਾਂ ਨੇ ਯਾਹਵੇਹ ਦੀ ਉਸਤਤ ਕੀਤੀ। ਇਸ ਲਈ ਇਸ ਨੂੰ ਅੱਜ ਤੱਕ ਬੇਰਕਾਹ ਦੀ ਘਾਟੀ ਕਿਹਾ ਜਾਂਦਾ ਹੈ।

27ਫਿਰ, ਯਹੋਸ਼ਾਫ਼ਾਟ ਦੀ ਅਗਵਾਈ ਵਿੱਚ, ਯਹੂਦਾਹ ਅਤੇ ਯੇਰੂਸ਼ਲੇਮ ਦੇ ਸਾਰੇ ਆਦਮੀ ਖੁਸ਼ੀ ਨਾਲ ਯੇਰੂਸ਼ਲੇਮ ਨੂੰ ਵਾਪਸ ਪਰਤ ਆਏ, ਕਿਉਂਕਿ ਯਾਹਵੇਹ ਨੇ ਉਹਨਾਂ ਨੂੰ ਆਪਣੇ ਦੁਸ਼ਮਣਾਂ ਉੱਤੇ ਖੁਸ਼ ਕਰਨ ਦਾ ਕਾਰਨ ਦਿੱਤਾ ਸੀ।

28ਸੋ ਉਹ ਸਿਤਾਰਾਂ, ਬਰਬਤਾਂ ਅਤੇ ਤੁਰ੍ਹੀਆਂ ਲੈ ਕੇ ਯੇਰੂਸ਼ਲੇਮ ਵਿੱਚ ਯਾਹਵੇਹ ਦੇ ਭਵਨ ਵਿੱਚ ਆਏ।

29ਤਾਂ ਪਰਮੇਸ਼ਵਰ ਦਾ ਡਰ ਉਹਨਾਂ ਦੇਸ਼ਾਂ ਦਿਆਂ ਸਾਰਿਆਂ ਰਾਜਾਂ ਉੱਤੇ ਪੈ ਗਿਆ ਜਦ ਉਹਨਾਂ ਨੇ ਸੁਣਿਆ ਕਿ ਇਸਰਾਏਲ ਦੇ ਵੈਰੀਆਂ ਨਾਲ ਯਾਹਵੇਹ ਨੇ ਲੜਾਈ ਕੀਤੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.