2 ਇਤਿਹਾਸ 20

ਤਾਂ ਪਰਮੇਸ਼ਵਰ ਦਾ ਡਰ ਉਹਨਾਂ ਦੇਸ਼ਾਂ ਦਿਆਂ ਸਾਰਿਆਂ ਰਾਜਾਂ ਉੱਤੇ ਪੈ ਗਿਆ ਜਦ ਉਹਨਾਂ ਨੇ ਸੁਣਿਆ ਕਿ ਇਸਰਾਏਲ ਦੇ ਵੈਰੀਆਂ ਨਾਲ ਯਾਹਵੇਹ ਨੇ ਲੜਾਈ ਕੀਤੀ ਹੈ।

2 Chronicles 20:29 (UKJV) And the fear of God was on all the kingdoms of those countries, when they had heard that the LORD fought against the enemies of Israel.

27ਫਿਰ, ਯਹੋਸ਼ਾਫ਼ਾਟ ਦੀ ਅਗਵਾਈ ਵਿੱਚ, ਯਹੂਦਾਹ ਅਤੇ ਯੇਰੂਸ਼ਲੇਮ ਦੇ ਸਾਰੇ ਆਦਮੀ ਖੁਸ਼ੀ ਨਾਲ ਯੇਰੂਸ਼ਲੇਮ ਨੂੰ ਵਾਪਸ ਪਰਤ ਆਏ, ਕਿਉਂਕਿ ਯਾਹਵੇਹ ਨੇ ਉਹਨਾਂ ਨੂੰ ਆਪਣੇ ਦੁਸ਼ਮਣਾਂ ਉੱਤੇ ਖੁਸ਼ ਕਰਨ ਦਾ ਕਾਰਨ ਦਿੱਤਾ ਸੀ।

28ਸੋ ਉਹ ਸਿਤਾਰਾਂ, ਬਰਬਤਾਂ ਅਤੇ ਤੁਰ੍ਹੀਆਂ ਲੈ ਕੇ ਯੇਰੂਸ਼ਲੇਮ ਵਿੱਚ ਯਾਹਵੇਹ ਦੇ ਭਵਨ ਵਿੱਚ ਆਏ।

29ਤਾਂ ਪਰਮੇਸ਼ਵਰ ਦਾ ਡਰ ਉਹਨਾਂ ਦੇਸ਼ਾਂ ਦਿਆਂ ਸਾਰਿਆਂ ਰਾਜਾਂ ਉੱਤੇ ਪੈ ਗਿਆ ਜਦ ਉਹਨਾਂ ਨੇ ਸੁਣਿਆ ਕਿ ਇਸਰਾਏਲ ਦੇ ਵੈਰੀਆਂ ਨਾਲ ਯਾਹਵੇਹ ਨੇ ਲੜਾਈ ਕੀਤੀ ਹੈ।

30ਅਤੇ ਯਹੋਸ਼ਾਫ਼ਾਟ ਦੇ ਰਾਜ ਵਿੱਚ ਸ਼ਾਂਤੀ ਸੀ, ਕਿਉਂਕਿ ਉਸ ਦੇ ਪਰਮੇਸ਼ਵਰ ਨੇ ਉਸ ਨੂੰ ਹਰ ਪਾਸਿਓ ਆਰਾਮ ਦਿੱਤਾ ਸੀ।

31ਇਸ ਲਈ ਯਹੋਸ਼ਾਫ਼ਾਟ ਨੇ ਯਹੂਦਾਹ ਉੱਤੇ ਰਾਜ ਕੀਤਾ। ਜਦੋਂ ਉਹ ਯਹੂਦਾਹ ਦਾ ਰਾਜਾ ਬਣਿਆ ਤਾਂ ਉਹ ਪੈਂਤੀ ਸਾਲਾਂ ਦਾ ਸੀ ਅਤੇ ਉਸ ਨੇ ਯੇਰੂਸ਼ਲੇਮ ਵਿੱਚ ਪੱਚੀ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਅਜ਼ੂਬਾਹ ਸੀ ਜੋ ਸ਼ਿਲਹੀ ਦੀ ਧੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.