2 ਇਤਿਹਾਸ 20

ਅਤੇ ਯਹੋਸ਼ਾਫ਼ਾਟ ਦੇ ਰਾਜ ਵਿੱਚ ਸ਼ਾਂਤੀ ਸੀ, ਕਿਉਂਕਿ ਉਸ ਦੇ ਪਰਮੇਸ਼ਵਰ ਨੇ ਉਸ ਨੂੰ ਹਰ ਪਾਸਿਓ ਆਰਾਮ ਦਿੱਤਾ ਸੀ।

2 Chronicles 20:30 (UKJV) So the realm of Jehoshaphat was quiet: for his God gave him rest round about.

28ਸੋ ਉਹ ਸਿਤਾਰਾਂ, ਬਰਬਤਾਂ ਅਤੇ ਤੁਰ੍ਹੀਆਂ ਲੈ ਕੇ ਯੇਰੂਸ਼ਲੇਮ ਵਿੱਚ ਯਾਹਵੇਹ ਦੇ ਭਵਨ ਵਿੱਚ ਆਏ।

29ਤਾਂ ਪਰਮੇਸ਼ਵਰ ਦਾ ਡਰ ਉਹਨਾਂ ਦੇਸ਼ਾਂ ਦਿਆਂ ਸਾਰਿਆਂ ਰਾਜਾਂ ਉੱਤੇ ਪੈ ਗਿਆ ਜਦ ਉਹਨਾਂ ਨੇ ਸੁਣਿਆ ਕਿ ਇਸਰਾਏਲ ਦੇ ਵੈਰੀਆਂ ਨਾਲ ਯਾਹਵੇਹ ਨੇ ਲੜਾਈ ਕੀਤੀ ਹੈ।

30ਅਤੇ ਯਹੋਸ਼ਾਫ਼ਾਟ ਦੇ ਰਾਜ ਵਿੱਚ ਸ਼ਾਂਤੀ ਸੀ, ਕਿਉਂਕਿ ਉਸ ਦੇ ਪਰਮੇਸ਼ਵਰ ਨੇ ਉਸ ਨੂੰ ਹਰ ਪਾਸਿਓ ਆਰਾਮ ਦਿੱਤਾ ਸੀ।

31ਇਸ ਲਈ ਯਹੋਸ਼ਾਫ਼ਾਟ ਨੇ ਯਹੂਦਾਹ ਉੱਤੇ ਰਾਜ ਕੀਤਾ। ਜਦੋਂ ਉਹ ਯਹੂਦਾਹ ਦਾ ਰਾਜਾ ਬਣਿਆ ਤਾਂ ਉਹ ਪੈਂਤੀ ਸਾਲਾਂ ਦਾ ਸੀ ਅਤੇ ਉਸ ਨੇ ਯੇਰੂਸ਼ਲੇਮ ਵਿੱਚ ਪੱਚੀ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਅਜ਼ੂਬਾਹ ਸੀ ਜੋ ਸ਼ਿਲਹੀ ਦੀ ਧੀ ਸੀ।

32ਉਹ ਆਪਣੇ ਪਿਤਾ ਆਸਾ ਦੇ ਰਾਹਾਂ ਉੱਤੇ ਚੱਲਿਆ ਅਤੇ ਉਹਨਾਂ ਤੋਂ ਭਟਕਿਆ ਨਹੀਂ। ਉਸਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.