2 ਇਤਿਹਾਸ 20

ਇਸ ਲਈ ਯਹੋਸ਼ਾਫ਼ਾਟ ਨੇ ਯਹੂਦਾਹ ਉੱਤੇ ਰਾਜ ਕੀਤਾ। ਜਦੋਂ ਉਹ ਯਹੂਦਾਹ ਦਾ ਰਾਜਾ ਬਣਿਆ ਤਾਂ ਉਹ ਪੈਂਤੀ ਸਾਲਾਂ ਦਾ ਸੀ ਅਤੇ ਉਸ ਨੇ ਯੇਰੂਸ਼ਲੇਮ ਵਿੱਚ ਪੱਚੀ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਅਜ਼ੂਬਾਹ ਸੀ ਜੋ ਸ਼ਿਲਹੀ ਦੀ ਧੀ ਸੀ।

2 Chronicles 20:31 (UKJV) And Jehoshaphat reigned over Judah: he was thirty and five years old when he began to reign, and he reigned twenty and five years in Jerusalem. And his mother's name was Azubah the daughter of Shilhi.

29ਤਾਂ ਪਰਮੇਸ਼ਵਰ ਦਾ ਡਰ ਉਹਨਾਂ ਦੇਸ਼ਾਂ ਦਿਆਂ ਸਾਰਿਆਂ ਰਾਜਾਂ ਉੱਤੇ ਪੈ ਗਿਆ ਜਦ ਉਹਨਾਂ ਨੇ ਸੁਣਿਆ ਕਿ ਇਸਰਾਏਲ ਦੇ ਵੈਰੀਆਂ ਨਾਲ ਯਾਹਵੇਹ ਨੇ ਲੜਾਈ ਕੀਤੀ ਹੈ।

30ਅਤੇ ਯਹੋਸ਼ਾਫ਼ਾਟ ਦੇ ਰਾਜ ਵਿੱਚ ਸ਼ਾਂਤੀ ਸੀ, ਕਿਉਂਕਿ ਉਸ ਦੇ ਪਰਮੇਸ਼ਵਰ ਨੇ ਉਸ ਨੂੰ ਹਰ ਪਾਸਿਓ ਆਰਾਮ ਦਿੱਤਾ ਸੀ।

31ਇਸ ਲਈ ਯਹੋਸ਼ਾਫ਼ਾਟ ਨੇ ਯਹੂਦਾਹ ਉੱਤੇ ਰਾਜ ਕੀਤਾ। ਜਦੋਂ ਉਹ ਯਹੂਦਾਹ ਦਾ ਰਾਜਾ ਬਣਿਆ ਤਾਂ ਉਹ ਪੈਂਤੀ ਸਾਲਾਂ ਦਾ ਸੀ ਅਤੇ ਉਸ ਨੇ ਯੇਰੂਸ਼ਲੇਮ ਵਿੱਚ ਪੱਚੀ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਅਜ਼ੂਬਾਹ ਸੀ ਜੋ ਸ਼ਿਲਹੀ ਦੀ ਧੀ ਸੀ।

32ਉਹ ਆਪਣੇ ਪਿਤਾ ਆਸਾ ਦੇ ਰਾਹਾਂ ਉੱਤੇ ਚੱਲਿਆ ਅਤੇ ਉਹਨਾਂ ਤੋਂ ਭਟਕਿਆ ਨਹੀਂ। ਉਸਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ।

33ਪਰ ਉੱਚੀਆਂ ਥਾਵਾਂ ਨੂੰ ਨਾ ਹਟਾਇਆ ਅਤੇ ਲੋਕ ਅਜੇ ਵੀ ਆਪਣੇ ਪੁਰਖਿਆਂ ਦੇ ਪਰਮੇਸ਼ਵਰ ਉੱਤੇ ਆਪਣਾ ਮਨ ਨਹੀਂ ਲਗਾਇਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.