2 ਇਤਿਹਾਸ 20

ਉਹ ਆਪਣੇ ਪਿਤਾ ਆਸਾ ਦੇ ਰਾਹਾਂ ਉੱਤੇ ਚੱਲਿਆ ਅਤੇ ਉਹਨਾਂ ਤੋਂ ਭਟਕਿਆ ਨਹੀਂ। ਉਸਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ।

2 Chronicles 20:32 (UKJV) And he walked in the way of Asa his father, and departed not from it, doing that which was right in the sight of the LORD.

30ਅਤੇ ਯਹੋਸ਼ਾਫ਼ਾਟ ਦੇ ਰਾਜ ਵਿੱਚ ਸ਼ਾਂਤੀ ਸੀ, ਕਿਉਂਕਿ ਉਸ ਦੇ ਪਰਮੇਸ਼ਵਰ ਨੇ ਉਸ ਨੂੰ ਹਰ ਪਾਸਿਓ ਆਰਾਮ ਦਿੱਤਾ ਸੀ।

31ਇਸ ਲਈ ਯਹੋਸ਼ਾਫ਼ਾਟ ਨੇ ਯਹੂਦਾਹ ਉੱਤੇ ਰਾਜ ਕੀਤਾ। ਜਦੋਂ ਉਹ ਯਹੂਦਾਹ ਦਾ ਰਾਜਾ ਬਣਿਆ ਤਾਂ ਉਹ ਪੈਂਤੀ ਸਾਲਾਂ ਦਾ ਸੀ ਅਤੇ ਉਸ ਨੇ ਯੇਰੂਸ਼ਲੇਮ ਵਿੱਚ ਪੱਚੀ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਅਜ਼ੂਬਾਹ ਸੀ ਜੋ ਸ਼ਿਲਹੀ ਦੀ ਧੀ ਸੀ।

32ਉਹ ਆਪਣੇ ਪਿਤਾ ਆਸਾ ਦੇ ਰਾਹਾਂ ਉੱਤੇ ਚੱਲਿਆ ਅਤੇ ਉਹਨਾਂ ਤੋਂ ਭਟਕਿਆ ਨਹੀਂ। ਉਸਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ।

33ਪਰ ਉੱਚੀਆਂ ਥਾਵਾਂ ਨੂੰ ਨਾ ਹਟਾਇਆ ਅਤੇ ਲੋਕ ਅਜੇ ਵੀ ਆਪਣੇ ਪੁਰਖਿਆਂ ਦੇ ਪਰਮੇਸ਼ਵਰ ਉੱਤੇ ਆਪਣਾ ਮਨ ਨਹੀਂ ਲਗਾਇਆ ਸੀ।

34ਯਹੋਸ਼ਾਫ਼ਾਟ ਦੀਆਂ ਬਾਕੀ ਗੱਲਾਂ, ਪਹਿਲੇ ਤੋਂ ਲੈ ਕੇ ਅੰਤ ਤੱਕ, ਹਨਾਨੀ ਦੇ ਪੁੱਤਰ ਯੇਹੂ, ਇਸਰਾਏਲ ਦੇ ਰਾਜਾ ਦੀ ਪੋਥੀ ਵਿੱਚ ਦਿੱਤੇ ਗਏ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.