31ਇਸ ਲਈ ਯਹੋਸ਼ਾਫ਼ਾਟ ਨੇ ਯਹੂਦਾਹ ਉੱਤੇ ਰਾਜ ਕੀਤਾ। ਜਦੋਂ ਉਹ ਯਹੂਦਾਹ ਦਾ ਰਾਜਾ ਬਣਿਆ ਤਾਂ ਉਹ ਪੈਂਤੀ ਸਾਲਾਂ ਦਾ ਸੀ ਅਤੇ ਉਸ ਨੇ ਯੇਰੂਸ਼ਲੇਮ ਵਿੱਚ ਪੱਚੀ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਅਜ਼ੂਬਾਹ ਸੀ ਜੋ ਸ਼ਿਲਹੀ ਦੀ ਧੀ ਸੀ।
32ਉਹ ਆਪਣੇ ਪਿਤਾ ਆਸਾ ਦੇ ਰਾਹਾਂ ਉੱਤੇ ਚੱਲਿਆ ਅਤੇ ਉਹਨਾਂ ਤੋਂ ਭਟਕਿਆ ਨਹੀਂ। ਉਸਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ।
33ਪਰ ਉੱਚੀਆਂ ਥਾਵਾਂ ਨੂੰ ਨਾ ਹਟਾਇਆ ਅਤੇ ਲੋਕ ਅਜੇ ਵੀ ਆਪਣੇ ਪੁਰਖਿਆਂ ਦੇ ਪਰਮੇਸ਼ਵਰ ਉੱਤੇ ਆਪਣਾ ਮਨ ਨਹੀਂ ਲਗਾਇਆ ਸੀ।
34ਯਹੋਸ਼ਾਫ਼ਾਟ ਦੀਆਂ ਬਾਕੀ ਗੱਲਾਂ, ਪਹਿਲੇ ਤੋਂ ਲੈ ਕੇ ਅੰਤ ਤੱਕ, ਹਨਾਨੀ ਦੇ ਪੁੱਤਰ ਯੇਹੂ, ਇਸਰਾਏਲ ਦੇ ਰਾਜਾ ਦੀ ਪੋਥੀ ਵਿੱਚ ਦਿੱਤੇ ਗਏ ਹਨ।
35ਕੁਝ ਸਮੇਂ ਬਾਅਦ ਯਹੂਦਾਹ ਦਾ ਰਾਜਾ ਯਹੋਸ਼ਾਫ਼ਾਟ ਇਸਰਾਏਲ ਦੇ ਰਾਜਾ ਅਹਜ਼ਯਾਹ ਨਾਲ ਮਿੱਤਰ ਬਣ ਗਿਆ। ਅਹਜ਼ਯਾਹ ਇੱਕ ਦੁਸ਼ਟ ਆਦਮੀ ਸੀ।