2 ਇਤਿਹਾਸ 21

ਫਿਰ ਯਹੋਸ਼ਾਫ਼ਾਟ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਦਾਵੀਦ ਦੇ ਸ਼ਹਿਰ ਵਿੱਚ ਉਹਨਾਂ ਦੇ ਨਾਲ ਦਫ਼ਨਾਇਆ ਗਿਆ ਅਤੇ ਉਸਦਾ ਪੁੱਤਰ ਯਹੋਰਾਮ ਉਸਦੇ ਬਾਅਦ ਰਾਜਾ ਬਣਿਆ।

2 Chronicles 21:1 (UKJV) Now Jehoshaphat slept with his fathers, and was buried with his fathers in the city of David. And Jehoram his son reigned in his position.

1ਫਿਰ ਯਹੋਸ਼ਾਫ਼ਾਟ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਦਾਵੀਦ ਦੇ ਸ਼ਹਿਰ ਵਿੱਚ ਉਹਨਾਂ ਦੇ ਨਾਲ ਦਫ਼ਨਾਇਆ ਗਿਆ ਅਤੇ ਉਸਦਾ ਪੁੱਤਰ ਯਹੋਰਾਮ ਉਸਦੇ ਬਾਅਦ ਰਾਜਾ ਬਣਿਆ।

2ਯਹੋਰਾਮ ਦੇ ਭਰਾ, ਯਹੋਸ਼ਾਫ਼ਾਟ ਦੇ ਪੁੱਤਰ, ਅਜ਼ਰਯਾਹ, ਯਹੀਏਲ, ਜ਼ਕਰਯਾਹ, ਅਜ਼ਰਯਾਹੂ, ਮੀਕਾਏਲ ਅਤੇ ਸ਼ਫ਼ਾਟਯਾਹ ਸਨ। ਇਹ ਸਾਰੇ ਇਸਰਾਏਲ ਦੇ ਪਾਤਸ਼ਾਹ ਯਹੋਸ਼ਾਫ਼ਾਟ ਦੇ ਪੁੱਤਰ ਸਨ।

3ਉਹਨਾਂ ਦੇ ਪਿਤਾ ਨੇ ਉਹਨਾਂ ਨੂੰ ਸੋਨਾ ਚਾਂਦੀ ਅਤੇ ਬਹੁਮੁੱਲੀਆਂ ਚੀਜ਼ਾਂ ਦੇ ਵੱਡੇ ਇਨਾਮ ਅਤੇ ਯਹੂਦਾਹ ਵਿੱਚ ਗੜ੍ਹਾਂ ਵਾਲੇ ਸ਼ਹਿਰ ਸਣੇ ਦਿੱਤੇ ਪਰ ਰਾਜ ਯਹੋਰਾਮ ਨੂੰ ਦਿੱਤਾ ਕਿਉਂ ਜੋ ਉਹ ਜੇਠਾ ਪੁੱਤਰ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.