2 ਇਤਿਹਾਸ 21

ਅੱਜ ਤੱਕ ਅਦੋਮ ਯਹੂਦਾਹ ਦੇ ਵਿਰੁੱਧ ਬਗਾਵਤ ਕਰਦਾ ਰਿਹਾ ਹੈ। ਉਸੇ ਸਮੇਂ ਲਿਬਨਾਹ ਨੇ ਬਗਾਵਤ ਕੀਤੀ, ਕਿਉਂਕਿ ਯਹੋਰਾਮ ਨੇ ਆਪਣੇ ਪੁਰਖਿਆਂ ਦੇ ਪਰਮੇਸ਼ਵਰ, ਯਾਹਵੇਹ ਨੂੰ ਤਿਆਗ ਦਿੱਤਾ ਸੀ।

2 Chronicles 21:10 (UKJV) So the Edomites revolted from under the hand of Judah unto this day. The same time also did Libnah revolt from under his hand; because he had forsaken the LORD God of his fathers.

8ਯਹੋਰਾਮ ਦੇ ਸਮੇਂ ਵਿੱਚ, ਅਦੋਮ ਨੇ ਯਹੂਦਾਹ ਦੇ ਵਿਰੁੱਧ ਬਗਾਵਤ ਕੀਤੀ ਅਤੇ ਆਪਣਾ ਰਾਜਾ ਸਥਾਪਿਤ ਕੀਤਾ।

9ਇਸ ਲਈ ਯਹੋਰਾਮ ਆਪਣਿਆ ਸੈਨਾਪਤੀ ਅਤੇ ਆਪਣੇ ਸਾਰੇ ਰਥਾਂ ਨੂੰ ਨਾਲ ਲੈ ਕੇ ਬਾਹਰ ਨਿੱਕਲਿਆ ਅਤੇ ਰਾਤ ਨੂੰ ਉੱਠ ਕੇ ਅਦੋਮੀਆਂ ਨੂੰ ਜਿਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਰਥਾਂ ਦੇ ਸਰਦਾਰਾਂ ਨੂੰ ਘੇਰ ਲਿਆ ਸੀ ਮਾਰ ਸੁੱਟਿਆ।

10ਅੱਜ ਤੱਕ ਅਦੋਮ ਯਹੂਦਾਹ ਦੇ ਵਿਰੁੱਧ ਬਗਾਵਤ ਕਰਦਾ ਰਿਹਾ ਹੈ। ਉਸੇ ਸਮੇਂ ਲਿਬਨਾਹ ਨੇ ਬਗਾਵਤ ਕੀਤੀ, ਕਿਉਂਕਿ ਯਹੋਰਾਮ ਨੇ ਆਪਣੇ ਪੁਰਖਿਆਂ ਦੇ ਪਰਮੇਸ਼ਵਰ, ਯਾਹਵੇਹ ਨੂੰ ਤਿਆਗ ਦਿੱਤਾ ਸੀ।

11ਇਸ ਤੋਂ ਬਿਨ੍ਹਾਂ ਉਸ ਨੇ ਯਹੂਦਾਹ ਦੇ ਪਰਬਤਾਂ ਉੱਤੇ ਉੱਚੇ ਅਸਥਾਨ ਬਣਾਏ ਅਤੇ ਯੇਰੂਸ਼ਲੇਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਅਤੇ ਯਹੂਦਾਹ ਨੂੰ ਭੁਲੇਖੇ ਵਿੱਚ ਪਾ ਦਿੱਤਾ।

12ਯਹੋਰਾਮ ਨੂੰ ਏਲੀਯਾਹ ਨਬੀ ਦੀ ਇੱਕ ਚਿੱਠੀ ਮਿਲੀ, ਜਿਸ ਵਿੱਚ ਲਿਖਿਆ ਸੀ, “ਯਾਹਵੇਹ ਤੇਰੇ ਪਿਤਾ ਦਾਵੀਦ ਦਾ ਪਰਮੇਸ਼ਵਰ ਇਹ ਆਖਦਾ ਹੈ ਕਿ ‘ਤੂੰ ਆਪਣੇ ਪਿਤਾ ਯਹੋਸ਼ਾਫ਼ਾਟ ਦੇ ਰਾਹ ਉੱਤੇ ਅਤੇ ਨਾ ਹੀ ਯਹੂਦਾਹ ਦੇ ਰਾਜਾ ਆਸਾ ਦੇ ਰਾਹਾਂ ਉੱਤੇ ਚੱਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.