2 ਇਤਿਹਾਸ 21

ਸਗੋਂ ਇਸਰਾਏਲ ਦੇ ਪਾਤਸ਼ਾਹਾਂ ਦੇ ਰਾਹ ਉੱਤੇ ਤੁਰਿਆ ਅਤੇ ਯਹੂਦਾਹ ਅਤੇ ਯੇਰੂਸ਼ਲੇਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਜਿਵੇਂ ਅਹਾਬ ਦੇ ਘਰਾਣੇ ਨੇ ਕੀਤਾ ਸੀ ਅਤੇ ਆਪਣੇ ਪਿਤਾ ਦੀ ਅੰਸ ਵਿੱਚੋਂ ਆਪਣੇ ਭਰਾਵਾਂ ਨੂੰ ਜਿਹੜੇ ਤੇਰੇ ਨਾਲੋਂ ਚੰਗੇ ਸਨ ਕਤਲ ਵੀ ਕੀਤਾ।

2 Chronicles 21:13 (UKJV) But have walked in the way of the kings of Israel, and have made Judah and the inhabitants of Jerusalem to go a whoring, like to the whoredoms of the house of Ahab, and also have slain your brethren of your father's house, which were better than yourself:

11ਇਸ ਤੋਂ ਬਿਨ੍ਹਾਂ ਉਸ ਨੇ ਯਹੂਦਾਹ ਦੇ ਪਰਬਤਾਂ ਉੱਤੇ ਉੱਚੇ ਅਸਥਾਨ ਬਣਾਏ ਅਤੇ ਯੇਰੂਸ਼ਲੇਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਅਤੇ ਯਹੂਦਾਹ ਨੂੰ ਭੁਲੇਖੇ ਵਿੱਚ ਪਾ ਦਿੱਤਾ।

12ਯਹੋਰਾਮ ਨੂੰ ਏਲੀਯਾਹ ਨਬੀ ਦੀ ਇੱਕ ਚਿੱਠੀ ਮਿਲੀ, ਜਿਸ ਵਿੱਚ ਲਿਖਿਆ ਸੀ, “ਯਾਹਵੇਹ ਤੇਰੇ ਪਿਤਾ ਦਾਵੀਦ ਦਾ ਪਰਮੇਸ਼ਵਰ ਇਹ ਆਖਦਾ ਹੈ ਕਿ ‘ਤੂੰ ਆਪਣੇ ਪਿਤਾ ਯਹੋਸ਼ਾਫ਼ਾਟ ਦੇ ਰਾਹ ਉੱਤੇ ਅਤੇ ਨਾ ਹੀ ਯਹੂਦਾਹ ਦੇ ਰਾਜਾ ਆਸਾ ਦੇ ਰਾਹਾਂ ਉੱਤੇ ਚੱਲਿਆ।

13ਸਗੋਂ ਇਸਰਾਏਲ ਦੇ ਪਾਤਸ਼ਾਹਾਂ ਦੇ ਰਾਹ ਉੱਤੇ ਤੁਰਿਆ ਅਤੇ ਯਹੂਦਾਹ ਅਤੇ ਯੇਰੂਸ਼ਲੇਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਜਿਵੇਂ ਅਹਾਬ ਦੇ ਘਰਾਣੇ ਨੇ ਕੀਤਾ ਸੀ ਅਤੇ ਆਪਣੇ ਪਿਤਾ ਦੀ ਅੰਸ ਵਿੱਚੋਂ ਆਪਣੇ ਭਰਾਵਾਂ ਨੂੰ ਜਿਹੜੇ ਤੇਰੇ ਨਾਲੋਂ ਚੰਗੇ ਸਨ ਕਤਲ ਵੀ ਕੀਤਾ।

14ਇਸ ਲਈ ਹੁਣ ਯਾਹਵੇਹ ਤੇਰੇ ਲੋਕਾਂ, ਤੇਰੇ ਪੁੱਤਰਾਂ, ਤੇਰੀਆਂ ਪਤਨੀਆਂ ਅਤੇ ਤੇਰੀ ਹਰ ਚੀਜ਼ ਨੂੰ ਇੱਕ ਵੱਡੀ ਬਵਾ ਨਾਲ ਮਾਰਨ ਵਾਲਾ ਹੈ।

15ਅਤੇ ਤੂੰ ਆਂਦਰਾਂ ਦੀ ਬੀਮਾਰੀ ਨਾਲ ਸਖ਼ਤ ਬਿਮਾਰ ਹੋ ਜਾਵੇਂਗਾ ਇੱਥੋਂ ਤੱਕ ਕਿ ਤੇਰੀਆਂ ਆਂਦਰਾਂ ਉਸ ਬੀਮਾਰੀ ਦੇ ਕਾਰਨ ਹਰ ਰੋਜ਼ ਬਾਹਰ ਆਉਣਗੀਆਂ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.