2 ਇਤਿਹਾਸ 21

ਅਤੇ ਕੁਝ ਸਮੇਂ ਦੇ ਮਗਰੋਂ ਦੋ ਸਾਲਾਂ ਦੇ ਅੰਤ ਵਿੱਚ ਇਸ ਤਰ੍ਹਾਂ ਹੋਇਆ ਕਿ ਉਸ ਦੇ ਦੁੱਖ ਦੇ ਕਾਰਨ ਉਸ ਦੀਆਂ ਆਂਦਰਾਂ ਨਿੱਕਲ ਪਈਆਂ ਅਤੇ ਉਹ ਭੈੜੇ ਦਰਦ ਦੇ ਕਾਰਨ ਉਹ ਮਰ ਗਿਆ ਅਤੇ ਉਸ ਦੇ ਲੋਕਾਂ ਨੇ ਉਸ ਦੇ ਲਈ ਅੱਗ ਨਾ ਬਾਲੀ ਜਿਵੇਂ ਉਸ ਦੇ ਪਿਉ ਦਾਦਿਆਂ ਲਈ ਬਾਲਦੇ ਸਨ।

2 Chronicles 21:19 (UKJV) And it came to pass, that in process of time, after the end of two years, his bowels fell out by reason of his sickness: so he died of sore diseases. And his people made no burning for him, like the burning of his fathers.

17ਉਹਨਾਂ ਨੇ ਯਹੂਦਾਹ ਉੱਤੇ ਹਮਲਾ ਕੀਤਾ, ਉਸ ਵਿੱਚ ਆ ਵੜੇ ਅਤੇ ਉਸ ਦੇ ਪੁੱਤਰਾਂ ਅਤੇ ਪਤਨੀਆਂ ਸਮੇਤ ਰਾਜੇ ਦੇ ਮਹਿਲ ਵਿੱਚ ਪਾਇਆ ਸਾਰਾ ਸਮਾਨ ਲੈ ਗਏ। ਸਭ ਤੋਂ ਛੋਟੇ ਯਹੋਆਹਾਜ਼ ਤੋਂ ਬਿਨਾਂ ਉਸ ਦੇ ਲਈ ਕੋਈ ਪੁੱਤਰ ਨਹੀਂ ਬਚਿਆ।

18ਅਤੇ ਇਸ ਸਾਰੇ ਦੇ ਮਗਰੋਂ ਯਾਹਵੇਹ ਨੇ ਆਂਦਰਾਂ ਦੀ ਇੱਕ ਅਜਿਹੀ ਬਿਮਾਰੀ ਉਸ ਉੱਤੇ ਆਉਣ ਦਿੱਤੀ ਜਿਸ ਦਾ ਕੋਈ ਇਲਾਜ਼ ਨਹੀਂ ਸੀ।

19ਅਤੇ ਕੁਝ ਸਮੇਂ ਦੇ ਮਗਰੋਂ ਦੋ ਸਾਲਾਂ ਦੇ ਅੰਤ ਵਿੱਚ ਇਸ ਤਰ੍ਹਾਂ ਹੋਇਆ ਕਿ ਉਸ ਦੇ ਦੁੱਖ ਦੇ ਕਾਰਨ ਉਸ ਦੀਆਂ ਆਂਦਰਾਂ ਨਿੱਕਲ ਪਈਆਂ ਅਤੇ ਉਹ ਭੈੜੇ ਦਰਦ ਦੇ ਕਾਰਨ ਉਹ ਮਰ ਗਿਆ ਅਤੇ ਉਸ ਦੇ ਲੋਕਾਂ ਨੇ ਉਸ ਦੇ ਲਈ ਅੱਗ ਨਾ ਬਾਲੀ ਜਿਵੇਂ ਉਸ ਦੇ ਪਿਉ ਦਾਦਿਆਂ ਲਈ ਬਾਲਦੇ ਸਨ।

20ਜਦੋਂ ਯਹੋਰਾਮ ਰਾਜ ਕਰਨ ਲੱਗਾ ਤਾਂ ਉਹ ਬੱਤੀ ਸਾਲਾਂ ਦਾ ਸੀ ਅਤੇ ਉਸ ਨੇ ਯੇਰੂਸ਼ਲੇਮ ਵਿੱਚ ਅੱਠ ਸਾਲ ਰਾਜ ਕੀਤਾ। ਉਹ ਮਰ ਗਿਆ, ਕਿਸੇ ਨੂੰ ਪਛਤਾਵਾ ਨਹੀਂ ਹੋਇਆ, ਅਤੇ ਦਾਵੀਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ ਪਰ ਰਾਜਿਆਂ ਦੀਆਂ ਕਬਰਾਂ ਵਿੱਚ ਨਹੀਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.