2 ਇਤਿਹਾਸ 21

ਉਹਨਾਂ ਦੇ ਪਿਤਾ ਨੇ ਉਹਨਾਂ ਨੂੰ ਸੋਨਾ ਚਾਂਦੀ ਅਤੇ ਬਹੁਮੁੱਲੀਆਂ ਚੀਜ਼ਾਂ ਦੇ ਵੱਡੇ ਇਨਾਮ ਅਤੇ ਯਹੂਦਾਹ ਵਿੱਚ ਗੜ੍ਹਾਂ ਵਾਲੇ ਸ਼ਹਿਰ ਸਣੇ ਦਿੱਤੇ ਪਰ ਰਾਜ ਯਹੋਰਾਮ ਨੂੰ ਦਿੱਤਾ ਕਿਉਂ ਜੋ ਉਹ ਜੇਠਾ ਪੁੱਤਰ ਸੀ।

2 Chronicles 21:3 (UKJV) And their father gave them great gifts of silver, and of gold, and of precious things, with fenced cities in Judah: but the kingdom gave he to Jehoram; because he was the firstborn.

1ਫਿਰ ਯਹੋਸ਼ਾਫ਼ਾਟ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਦਾਵੀਦ ਦੇ ਸ਼ਹਿਰ ਵਿੱਚ ਉਹਨਾਂ ਦੇ ਨਾਲ ਦਫ਼ਨਾਇਆ ਗਿਆ ਅਤੇ ਉਸਦਾ ਪੁੱਤਰ ਯਹੋਰਾਮ ਉਸਦੇ ਬਾਅਦ ਰਾਜਾ ਬਣਿਆ।

2ਯਹੋਰਾਮ ਦੇ ਭਰਾ, ਯਹੋਸ਼ਾਫ਼ਾਟ ਦੇ ਪੁੱਤਰ, ਅਜ਼ਰਯਾਹ, ਯਹੀਏਲ, ਜ਼ਕਰਯਾਹ, ਅਜ਼ਰਯਾਹੂ, ਮੀਕਾਏਲ ਅਤੇ ਸ਼ਫ਼ਾਟਯਾਹ ਸਨ। ਇਹ ਸਾਰੇ ਇਸਰਾਏਲ ਦੇ ਪਾਤਸ਼ਾਹ ਯਹੋਸ਼ਾਫ਼ਾਟ ਦੇ ਪੁੱਤਰ ਸਨ।

3ਉਹਨਾਂ ਦੇ ਪਿਤਾ ਨੇ ਉਹਨਾਂ ਨੂੰ ਸੋਨਾ ਚਾਂਦੀ ਅਤੇ ਬਹੁਮੁੱਲੀਆਂ ਚੀਜ਼ਾਂ ਦੇ ਵੱਡੇ ਇਨਾਮ ਅਤੇ ਯਹੂਦਾਹ ਵਿੱਚ ਗੜ੍ਹਾਂ ਵਾਲੇ ਸ਼ਹਿਰ ਸਣੇ ਦਿੱਤੇ ਪਰ ਰਾਜ ਯਹੋਰਾਮ ਨੂੰ ਦਿੱਤਾ ਕਿਉਂ ਜੋ ਉਹ ਜੇਠਾ ਪੁੱਤਰ ਸੀ।

4ਜਦੋਂ ਯਹੋਰਾਮ ਨੇ ਆਪਣੇ ਪਿਤਾ ਦੇ ਰਾਜ ਉੱਤੇ ਆਪਣੇ ਆਪ ਨੂੰ ਪੱਕਾ ਕਰ ਲਿਆ, ਤਾਂ ਉਸ ਨੇ ਇਸਰਾਏਲ ਦੇ ਕੁਝ ਅਧਿਕਾਰੀਆਂ ਸਮੇਤ ਆਪਣੇ ਸਾਰੇ ਭਰਾਵਾਂ ਨੂੰ ਤਲਵਾਰ ਨਾਲ ਮਾਰ ਦਿੱਤਾ।

5ਜਦੋਂ ਯਹੋਰਾਮ ਰਾਜ ਕਰਨ ਲੱਗਾ ਤਾਂ ਉਹ ਬੱਤੀ ਸਾਲਾਂ ਦਾ ਸੀ ਅਤੇ ਉਸਨੇ ਯੇਰੂਸ਼ਲੇਮ ਵਿੱਚ ਅੱਠ ਸਾਲ ਰਾਜ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.