2 ਇਤਿਹਾਸ 21

ਫਿਰ ਵੀ ਯਾਹਵੇਹ ਨੇ ਉਸ ਨੇਮ ਦੇ ਕਾਰਨ ਜੋ ਉਸ ਦਾਵੀਦ ਨਾਲ ਬੰਨ੍ਹਿਆ ਸੀ ਦਾਵੀਦ ਦੇ ਘਰਾਣੇ ਨੂੰ ਨਾਸ ਕਰਨਾ ਨਾ ਚਾਹਿਆ ਕਿਉਂਕਿ ਉਸ ਨੇ ਉਸ ਨਾਲ ਅਤੇ ਉਸ ਦੀ ਵੰਸ਼ ਨਾਲ ਸਦਾ ਲਈ ਇੱਕ ਚਰਾਗ ਜਗਾਈ ਰੱਖਣ ਦਾ ਵਾਅਦਾ ਕੀਤਾ ਸੀ।

2 Chronicles 21:7 (UKJV) Nevertheless the LORD would not destroy the house of David, because of the covenant that he had made with David, and as he promised to give a light to him and to his sons for ever.

5ਜਦੋਂ ਯਹੋਰਾਮ ਰਾਜ ਕਰਨ ਲੱਗਾ ਤਾਂ ਉਹ ਬੱਤੀ ਸਾਲਾਂ ਦਾ ਸੀ ਅਤੇ ਉਸਨੇ ਯੇਰੂਸ਼ਲੇਮ ਵਿੱਚ ਅੱਠ ਸਾਲ ਰਾਜ ਕੀਤਾ।

6ਉਹ ਇਸਰਾਏਲ ਦੇ ਰਾਜਿਆਂ ਦੇ ਰਾਹਾਂ ਉੱਤੇ ਚੱਲਿਆ, ਜਿਵੇਂ ਅਹਾਬ ਦੇ ਘਰਾਣੇ ਨੇ ਕੀਤਾ ਸੀ ਕਿਉਂਕਿ ਉਸਨੇ ਅਹਾਬ ਦੀ ਇੱਕ ਧੀ ਨਾਲ ਵਿਆਹ ਕੀਤਾ ਸੀ। ਉਸਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਕੀਤਾ।

7ਫਿਰ ਵੀ ਯਾਹਵੇਹ ਨੇ ਉਸ ਨੇਮ ਦੇ ਕਾਰਨ ਜੋ ਉਸ ਦਾਵੀਦ ਨਾਲ ਬੰਨ੍ਹਿਆ ਸੀ ਦਾਵੀਦ ਦੇ ਘਰਾਣੇ ਨੂੰ ਨਾਸ ਕਰਨਾ ਨਾ ਚਾਹਿਆ ਕਿਉਂਕਿ ਉਸ ਨੇ ਉਸ ਨਾਲ ਅਤੇ ਉਸ ਦੀ ਵੰਸ਼ ਨਾਲ ਸਦਾ ਲਈ ਇੱਕ ਚਰਾਗ ਜਗਾਈ ਰੱਖਣ ਦਾ ਵਾਅਦਾ ਕੀਤਾ ਸੀ।

8ਯਹੋਰਾਮ ਦੇ ਸਮੇਂ ਵਿੱਚ, ਅਦੋਮ ਨੇ ਯਹੂਦਾਹ ਦੇ ਵਿਰੁੱਧ ਬਗਾਵਤ ਕੀਤੀ ਅਤੇ ਆਪਣਾ ਰਾਜਾ ਸਥਾਪਿਤ ਕੀਤਾ।

9ਇਸ ਲਈ ਯਹੋਰਾਮ ਆਪਣਿਆ ਸੈਨਾਪਤੀ ਅਤੇ ਆਪਣੇ ਸਾਰੇ ਰਥਾਂ ਨੂੰ ਨਾਲ ਲੈ ਕੇ ਬਾਹਰ ਨਿੱਕਲਿਆ ਅਤੇ ਰਾਤ ਨੂੰ ਉੱਠ ਕੇ ਅਦੋਮੀਆਂ ਨੂੰ ਜਿਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਰਥਾਂ ਦੇ ਸਰਦਾਰਾਂ ਨੂੰ ਘੇਰ ਲਿਆ ਸੀ ਮਾਰ ਸੁੱਟਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.