2 ਇਤਿਹਾਸ 21

ਇਸ ਲਈ ਯਹੋਰਾਮ ਆਪਣਿਆ ਸੈਨਾਪਤੀ ਅਤੇ ਆਪਣੇ ਸਾਰੇ ਰਥਾਂ ਨੂੰ ਨਾਲ ਲੈ ਕੇ ਬਾਹਰ ਨਿੱਕਲਿਆ ਅਤੇ ਰਾਤ ਨੂੰ ਉੱਠ ਕੇ ਅਦੋਮੀਆਂ ਨੂੰ ਜਿਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਰਥਾਂ ਦੇ ਸਰਦਾਰਾਂ ਨੂੰ ਘੇਰ ਲਿਆ ਸੀ ਮਾਰ ਸੁੱਟਿਆ।

2 Chronicles 21:9 (UKJV) Then Jehoram went forth with his princes, and all his chariots with him: and he rose up by night, and stroke the Edomites which compassed him in, and the captains of the chariots.

7ਫਿਰ ਵੀ ਯਾਹਵੇਹ ਨੇ ਉਸ ਨੇਮ ਦੇ ਕਾਰਨ ਜੋ ਉਸ ਦਾਵੀਦ ਨਾਲ ਬੰਨ੍ਹਿਆ ਸੀ ਦਾਵੀਦ ਦੇ ਘਰਾਣੇ ਨੂੰ ਨਾਸ ਕਰਨਾ ਨਾ ਚਾਹਿਆ ਕਿਉਂਕਿ ਉਸ ਨੇ ਉਸ ਨਾਲ ਅਤੇ ਉਸ ਦੀ ਵੰਸ਼ ਨਾਲ ਸਦਾ ਲਈ ਇੱਕ ਚਰਾਗ ਜਗਾਈ ਰੱਖਣ ਦਾ ਵਾਅਦਾ ਕੀਤਾ ਸੀ।

8ਯਹੋਰਾਮ ਦੇ ਸਮੇਂ ਵਿੱਚ, ਅਦੋਮ ਨੇ ਯਹੂਦਾਹ ਦੇ ਵਿਰੁੱਧ ਬਗਾਵਤ ਕੀਤੀ ਅਤੇ ਆਪਣਾ ਰਾਜਾ ਸਥਾਪਿਤ ਕੀਤਾ।

9ਇਸ ਲਈ ਯਹੋਰਾਮ ਆਪਣਿਆ ਸੈਨਾਪਤੀ ਅਤੇ ਆਪਣੇ ਸਾਰੇ ਰਥਾਂ ਨੂੰ ਨਾਲ ਲੈ ਕੇ ਬਾਹਰ ਨਿੱਕਲਿਆ ਅਤੇ ਰਾਤ ਨੂੰ ਉੱਠ ਕੇ ਅਦੋਮੀਆਂ ਨੂੰ ਜਿਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਰਥਾਂ ਦੇ ਸਰਦਾਰਾਂ ਨੂੰ ਘੇਰ ਲਿਆ ਸੀ ਮਾਰ ਸੁੱਟਿਆ।

10ਅੱਜ ਤੱਕ ਅਦੋਮ ਯਹੂਦਾਹ ਦੇ ਵਿਰੁੱਧ ਬਗਾਵਤ ਕਰਦਾ ਰਿਹਾ ਹੈ। ਉਸੇ ਸਮੇਂ ਲਿਬਨਾਹ ਨੇ ਬਗਾਵਤ ਕੀਤੀ, ਕਿਉਂਕਿ ਯਹੋਰਾਮ ਨੇ ਆਪਣੇ ਪੁਰਖਿਆਂ ਦੇ ਪਰਮੇਸ਼ਵਰ, ਯਾਹਵੇਹ ਨੂੰ ਤਿਆਗ ਦਿੱਤਾ ਸੀ।

11ਇਸ ਤੋਂ ਬਿਨ੍ਹਾਂ ਉਸ ਨੇ ਯਹੂਦਾਹ ਦੇ ਪਰਬਤਾਂ ਉੱਤੇ ਉੱਚੇ ਅਸਥਾਨ ਬਣਾਏ ਅਤੇ ਯੇਰੂਸ਼ਲੇਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਅਤੇ ਯਹੂਦਾਹ ਨੂੰ ਭੁਲੇਖੇ ਵਿੱਚ ਪਾ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.