2 ਇਤਿਹਾਸ 22

ਅਹਜ਼ਯਾਹ ਬਾਈ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਇੱਕ ਸਾਲ ਯੇਰੂਸ਼ਲੇਮ ਵਿੱਚ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਅਥਲਯਾਹ ਸੀ, ਜੋ ਆਮਰੀ ਦੀ ਪੋਤੀ ਸੀ।

2 Chronicles 22:2 (UKJV) Forty and two years old was Ahaziah when he began to reign, and he reigned one year in Jerusalem. His mother's name also was Athaliah the daughter of Omri.

1ਯੇਰੂਸ਼ਲੇਮ ਦੇ ਲੋਕਾਂ ਨੇ ਯਹੋਰਾਮ ਦੇ ਸਭ ਤੋਂ ਛੋਟੇ ਪੁੱਤਰ ਅਹਜ਼ਯਾਹ ਨੂੰ ਉਸਦੀ ਥਾਂ ਤੇ ਰਾਜਾ ਬਣਾਇਆ, ਕਿਉਂਕਿ ਉਹ ਹਮਲਾਵਰਾਂ ਨੇ ਜਿਹੜੇ ਅਰਬੀਆਂ ਦੇ ਨਾਲ ਡੇਰੇ ਵਿੱਚ ਆਏ ਸਨ, ਸਾਰੇ ਵੱਡੇ ਪੁੱਤਰਾਂ ਨੂੰ ਮਾਰ ਦਿੱਤਾ ਸੀ। ਇਸ ਲਈ ਯਹੂਦਾਹ ਦੇ ਰਾਜਾ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ।

2ਅਹਜ਼ਯਾਹ ਬਾਈ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਇੱਕ ਸਾਲ ਯੇਰੂਸ਼ਲੇਮ ਵਿੱਚ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਅਥਲਯਾਹ ਸੀ, ਜੋ ਆਮਰੀ ਦੀ ਪੋਤੀ ਸੀ।

3ਉਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ਉੱਤੇ ਚੱਲਿਆ ਕਿਉਂਕਿ ਉਸ ਦੀ ਮਾਂ ਨੇ ਉਸ ਨੂੰ ਦੁਸ਼ਟ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਸੀ।

4ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਕੀਤਾ, ਜਿਵੇਂ ਕਿ ਅਹਾਬ ਦੇ ਘਰਾਣੇ ਨੇ ਕੀਤਾ ਸੀ, ਕਿਉਂਕਿ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਉਹ ਦੇ ਉਹੀ ਸਲਾਹਕਾਰ ਸਨ ਜਿਸ ਤੋਂ ਉਸ ਦੀ ਤਬਾਹੀ ਹੋਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.