1ਯੇਰੂਸ਼ਲੇਮ ਦੇ ਲੋਕਾਂ ਨੇ ਯਹੋਰਾਮ ਦੇ ਸਭ ਤੋਂ ਛੋਟੇ ਪੁੱਤਰ ਅਹਜ਼ਯਾਹ ਨੂੰ ਉਸਦੀ ਥਾਂ ਤੇ ਰਾਜਾ ਬਣਾਇਆ, ਕਿਉਂਕਿ ਉਹ ਹਮਲਾਵਰਾਂ ਨੇ ਜਿਹੜੇ ਅਰਬੀਆਂ ਦੇ ਨਾਲ ਡੇਰੇ ਵਿੱਚ ਆਏ ਸਨ, ਸਾਰੇ ਵੱਡੇ ਪੁੱਤਰਾਂ ਨੂੰ ਮਾਰ ਦਿੱਤਾ ਸੀ। ਇਸ ਲਈ ਯਹੂਦਾਹ ਦੇ ਰਾਜਾ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ।
2ਅਹਜ਼ਯਾਹ ਬਾਈ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਇੱਕ ਸਾਲ ਯੇਰੂਸ਼ਲੇਮ ਵਿੱਚ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਅਥਲਯਾਹ ਸੀ, ਜੋ ਆਮਰੀ ਦੀ ਪੋਤੀ ਸੀ।
3ਉਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ਉੱਤੇ ਚੱਲਿਆ ਕਿਉਂਕਿ ਉਸ ਦੀ ਮਾਂ ਨੇ ਉਸ ਨੂੰ ਦੁਸ਼ਟ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਸੀ।
4ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਕੀਤਾ, ਜਿਵੇਂ ਕਿ ਅਹਾਬ ਦੇ ਘਰਾਣੇ ਨੇ ਕੀਤਾ ਸੀ, ਕਿਉਂਕਿ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਉਹ ਦੇ ਉਹੀ ਸਲਾਹਕਾਰ ਸਨ ਜਿਸ ਤੋਂ ਉਸ ਦੀ ਤਬਾਹੀ ਹੋਈ।
5ਜਦੋਂ ਉਹ ਇਸਰਾਏਲ ਦੇ ਰਾਜਾ ਅਹਾਬ ਦੇ ਪੁੱਤਰ ਯੋਰਾਮ ਦੇ ਨਾਲ ਰਾਮੋਥ ਗਿਲਆਦ ਵਿੱਚ ਅਰਾਮ ਦੇ ਰਾਜੇ ਹਜ਼ਾਏਲ ਨਾਲ ਯੁੱਧ ਕਰਨ ਲਈ ਗਿਆ ਤਾਂ ਉਸ ਨੇ ਉਹਨਾਂ ਦੀ ਸਲਾਹ ਵੀ ਮੰਨੀ। ਅਰਾਮੀਆਂ ਨੇ ਯੋਰਾਮ ਨੂੰ ਜ਼ਖਮੀ ਕਰ ਦਿੱਤਾ;