2 ਇਤਿਹਾਸ 22

ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਕੀਤਾ, ਜਿਵੇਂ ਕਿ ਅਹਾਬ ਦੇ ਘਰਾਣੇ ਨੇ ਕੀਤਾ ਸੀ, ਕਿਉਂਕਿ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਉਹ ਦੇ ਉਹੀ ਸਲਾਹਕਾਰ ਸਨ ਜਿਸ ਤੋਂ ਉਸ ਦੀ ਤਬਾਹੀ ਹੋਈ।

2 Chronicles 22:4 (UKJV) Wherefore he did evil in the sight of the LORD like the house of Ahab: for they were his counsellors after the death of his father to his destruction.

2ਅਹਜ਼ਯਾਹ ਬਾਈ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਇੱਕ ਸਾਲ ਯੇਰੂਸ਼ਲੇਮ ਵਿੱਚ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਅਥਲਯਾਹ ਸੀ, ਜੋ ਆਮਰੀ ਦੀ ਪੋਤੀ ਸੀ।

3ਉਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ਉੱਤੇ ਚੱਲਿਆ ਕਿਉਂਕਿ ਉਸ ਦੀ ਮਾਂ ਨੇ ਉਸ ਨੂੰ ਦੁਸ਼ਟ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਸੀ।

4ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਕੀਤਾ, ਜਿਵੇਂ ਕਿ ਅਹਾਬ ਦੇ ਘਰਾਣੇ ਨੇ ਕੀਤਾ ਸੀ, ਕਿਉਂਕਿ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਉਹ ਦੇ ਉਹੀ ਸਲਾਹਕਾਰ ਸਨ ਜਿਸ ਤੋਂ ਉਸ ਦੀ ਤਬਾਹੀ ਹੋਈ।

5ਜਦੋਂ ਉਹ ਇਸਰਾਏਲ ਦੇ ਰਾਜਾ ਅਹਾਬ ਦੇ ਪੁੱਤਰ ਯੋਰਾਮ ਦੇ ਨਾਲ ਰਾਮੋਥ ਗਿਲਆਦ ਵਿੱਚ ਅਰਾਮ ਦੇ ਰਾਜੇ ਹਜ਼ਾਏਲ ਨਾਲ ਯੁੱਧ ਕਰਨ ਲਈ ਗਿਆ ਤਾਂ ਉਸ ਨੇ ਉਹਨਾਂ ਦੀ ਸਲਾਹ ਵੀ ਮੰਨੀ। ਅਰਾਮੀਆਂ ਨੇ ਯੋਰਾਮ ਨੂੰ ਜ਼ਖਮੀ ਕਰ ਦਿੱਤਾ;

6ਇਸ ਲਈ ਉਹ ਯਿਜ਼ਰਏਲ ਨੂੰ ਵਾਪਸ ਆਇਆ ਤਾਂ ਕਿ ਉਹਨਾਂ ਜ਼ਖਮਾਂ ਤੋਂ ਠੀਕ ਹੋ ਜਾਏ ਜੋ ਉਹਨਾਂ ਨੇ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਾਈ ਵਿੱਚ ਰਾਮੋਥ ਵਿੱਚ ਉਸ ਨੂੰ ਦਿੱਤੇ ਸਨ। ਤਦ ਯਹੂਦਾਹ ਦੇ ਰਾਜਾ ਯਹੋਰਾਮ ਦਾ ਪੁੱਤਰ ਅਹਜ਼ਯਾਹ ਅਹਾਬ ਦੇ ਪੁੱਤਰ ਯੋਰਾਮ ਨੂੰ ਦੇਖਣ ਲਈ ਯਿਜ਼ਰਏਲ ਨੂੰ ਗਿਆ ਕਿਉਂਕਿ ਉਹ ਜ਼ਖਮੀ ਹੋ ਗਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.