2 ਇਤਿਹਾਸ 22

ਜਦੋਂ ਉਹ ਇਸਰਾਏਲ ਦੇ ਰਾਜਾ ਅਹਾਬ ਦੇ ਪੁੱਤਰ ਯੋਰਾਮ ਦੇ ਨਾਲ ਰਾਮੋਥ ਗਿਲਆਦ ਵਿੱਚ ਅਰਾਮ ਦੇ ਰਾਜੇ ਹਜ਼ਾਏਲ ਨਾਲ ਯੁੱਧ ਕਰਨ ਲਈ ਗਿਆ ਤਾਂ ਉਸ ਨੇ ਉਹਨਾਂ ਦੀ ਸਲਾਹ ਵੀ ਮੰਨੀ। ਅਰਾਮੀਆਂ ਨੇ ਯੋਰਾਮ ਨੂੰ ਜ਼ਖਮੀ ਕਰ ਦਿੱਤਾ;

2 Chronicles 22:5 (UKJV) He walked also after their counsel, and went with Jehoram the son of Ahab king of Israel to war against Hazael king of Syria at Ramothgilead: and the Syrians stroke Joram.

3ਉਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ਉੱਤੇ ਚੱਲਿਆ ਕਿਉਂਕਿ ਉਸ ਦੀ ਮਾਂ ਨੇ ਉਸ ਨੂੰ ਦੁਸ਼ਟ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਸੀ।

4ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਕੀਤਾ, ਜਿਵੇਂ ਕਿ ਅਹਾਬ ਦੇ ਘਰਾਣੇ ਨੇ ਕੀਤਾ ਸੀ, ਕਿਉਂਕਿ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਉਹ ਦੇ ਉਹੀ ਸਲਾਹਕਾਰ ਸਨ ਜਿਸ ਤੋਂ ਉਸ ਦੀ ਤਬਾਹੀ ਹੋਈ।

5ਜਦੋਂ ਉਹ ਇਸਰਾਏਲ ਦੇ ਰਾਜਾ ਅਹਾਬ ਦੇ ਪੁੱਤਰ ਯੋਰਾਮ ਦੇ ਨਾਲ ਰਾਮੋਥ ਗਿਲਆਦ ਵਿੱਚ ਅਰਾਮ ਦੇ ਰਾਜੇ ਹਜ਼ਾਏਲ ਨਾਲ ਯੁੱਧ ਕਰਨ ਲਈ ਗਿਆ ਤਾਂ ਉਸ ਨੇ ਉਹਨਾਂ ਦੀ ਸਲਾਹ ਵੀ ਮੰਨੀ। ਅਰਾਮੀਆਂ ਨੇ ਯੋਰਾਮ ਨੂੰ ਜ਼ਖਮੀ ਕਰ ਦਿੱਤਾ;

6ਇਸ ਲਈ ਉਹ ਯਿਜ਼ਰਏਲ ਨੂੰ ਵਾਪਸ ਆਇਆ ਤਾਂ ਕਿ ਉਹਨਾਂ ਜ਼ਖਮਾਂ ਤੋਂ ਠੀਕ ਹੋ ਜਾਏ ਜੋ ਉਹਨਾਂ ਨੇ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਾਈ ਵਿੱਚ ਰਾਮੋਥ ਵਿੱਚ ਉਸ ਨੂੰ ਦਿੱਤੇ ਸਨ। ਤਦ ਯਹੂਦਾਹ ਦੇ ਰਾਜਾ ਯਹੋਰਾਮ ਦਾ ਪੁੱਤਰ ਅਹਜ਼ਯਾਹ ਅਹਾਬ ਦੇ ਪੁੱਤਰ ਯੋਰਾਮ ਨੂੰ ਦੇਖਣ ਲਈ ਯਿਜ਼ਰਏਲ ਨੂੰ ਗਿਆ ਕਿਉਂਕਿ ਉਹ ਜ਼ਖਮੀ ਹੋ ਗਿਆ ਸੀ।

7ਅਤੇ ਅਹਜ਼ਯਾਹ ਦਾ ਨਾਸ ਪਰਮੇਸ਼ਵਰ ਵੱਲੋਂ ਐਉਂ ਹੋਇਆ ਕਿ ਉਹ ਯੋਰਾਮ ਦੇ ਕੋਲ ਗਿਆ ਕਿਉਂ ਜੋ ਜਦ ਉਹ ਪਹੁੰਚਿਆ ਤਾਂ ਯਹੋਰਾਮ ਦੇ ਸੰਗ ਨਿਮਸ਼ੀ ਦੇ ਪੁੱਤਰ ਯੇਹੂ ਦੇ ਨਾਲ ਲੜਨ ਲਈ ਗਿਆ ਜਿਹ ਨੂੰ ਯਾਹਵੇਹ ਨੇ ਅਹਾਬ ਦੇ ਘਰਾਣੇ ਨੂੰ ਮਿਟਾਉਣ ਲਈ ਠਹਿਰਾਇਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.