2 ਇਤਿਹਾਸ 22

ਜਦੋਂ ਯੇਹੂ ਅਹਾਬ ਦੇ ਘਰਾਣੇ ਦਾ ਨਿਆਂ ਕਰ ਰਿਹਾ ਸੀ, ਉਸ ਨੇ ਯਹੂਦਾਹ ਦੇ ਅਧਿਕਾਰੀਆਂ ਅਤੇ ਅਹਜ਼ਯਾਹ ਦੇ ਰਿਸ਼ਤੇਦਾਰਾਂ ਦੇ ਪੁੱਤਰਾਂ ਨੂੰ, ਜੋ ਅਹਜ਼ਯਾਹ ਦੇ ਘਰ ਆਏ ਹੋਏ ਸਨ, ਲੱਭ ਲਿਆ ਅਤੇ ਉਸ ਨੇ ਉਹਨਾਂ ਨੂੰ ਮਾਰ ਦਿੱਤਾ।

2 Chronicles 22:8 (UKJV) And it came to pass, that, when Jehu was executing judgment upon the house of Ahab, and found the princes of Judah, and the sons of the brethren of Ahaziah, that ministered to Ahaziah, he slew them.

6ਇਸ ਲਈ ਉਹ ਯਿਜ਼ਰਏਲ ਨੂੰ ਵਾਪਸ ਆਇਆ ਤਾਂ ਕਿ ਉਹਨਾਂ ਜ਼ਖਮਾਂ ਤੋਂ ਠੀਕ ਹੋ ਜਾਏ ਜੋ ਉਹਨਾਂ ਨੇ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਾਈ ਵਿੱਚ ਰਾਮੋਥ ਵਿੱਚ ਉਸ ਨੂੰ ਦਿੱਤੇ ਸਨ। ਤਦ ਯਹੂਦਾਹ ਦੇ ਰਾਜਾ ਯਹੋਰਾਮ ਦਾ ਪੁੱਤਰ ਅਹਜ਼ਯਾਹ ਅਹਾਬ ਦੇ ਪੁੱਤਰ ਯੋਰਾਮ ਨੂੰ ਦੇਖਣ ਲਈ ਯਿਜ਼ਰਏਲ ਨੂੰ ਗਿਆ ਕਿਉਂਕਿ ਉਹ ਜ਼ਖਮੀ ਹੋ ਗਿਆ ਸੀ।

7ਅਤੇ ਅਹਜ਼ਯਾਹ ਦਾ ਨਾਸ ਪਰਮੇਸ਼ਵਰ ਵੱਲੋਂ ਐਉਂ ਹੋਇਆ ਕਿ ਉਹ ਯੋਰਾਮ ਦੇ ਕੋਲ ਗਿਆ ਕਿਉਂ ਜੋ ਜਦ ਉਹ ਪਹੁੰਚਿਆ ਤਾਂ ਯਹੋਰਾਮ ਦੇ ਸੰਗ ਨਿਮਸ਼ੀ ਦੇ ਪੁੱਤਰ ਯੇਹੂ ਦੇ ਨਾਲ ਲੜਨ ਲਈ ਗਿਆ ਜਿਹ ਨੂੰ ਯਾਹਵੇਹ ਨੇ ਅਹਾਬ ਦੇ ਘਰਾਣੇ ਨੂੰ ਮਿਟਾਉਣ ਲਈ ਠਹਿਰਾਇਆ ਸੀ।

8ਜਦੋਂ ਯੇਹੂ ਅਹਾਬ ਦੇ ਘਰਾਣੇ ਦਾ ਨਿਆਂ ਕਰ ਰਿਹਾ ਸੀ, ਉਸ ਨੇ ਯਹੂਦਾਹ ਦੇ ਅਧਿਕਾਰੀਆਂ ਅਤੇ ਅਹਜ਼ਯਾਹ ਦੇ ਰਿਸ਼ਤੇਦਾਰਾਂ ਦੇ ਪੁੱਤਰਾਂ ਨੂੰ, ਜੋ ਅਹਜ਼ਯਾਹ ਦੇ ਘਰ ਆਏ ਹੋਏ ਸਨ, ਲੱਭ ਲਿਆ ਅਤੇ ਉਸ ਨੇ ਉਹਨਾਂ ਨੂੰ ਮਾਰ ਦਿੱਤਾ।

9ਅਤੇ ਉਸ ਨੇ ਅਹਜ਼ਯਾਹ ਨੂੰ ਲੱਭਿਆ ਜਿਹੜਾ ਸਾਮਰਿਯਾ ਵਿੱਚ ਲੁਕਿਆ ਹੋਇਆ ਸੀ ਜੋ ਉਹ ਉਸ ਨੂੰ ਫੜ ਕੇ ਯੇਹੂ ਕੋਲ ਲਿਆਏ ਅਤੇ ਉਸ ਨੂੰ ਕਤਲ ਕੀਤਾ ਅਤੇ ਉਹਨਾਂ ਨੇ ਉਸ ਨੂੰ ਦੱਬਿਆ ਕਿਉਂ ਜੋ ਉਹ ਆਖਣ ਲੱਗੇ ਕਿ ਇਹ ਯਹੋਸ਼ਾਫ਼ਾਟ ਦਾ ਪੁੱਤਰ ਹੈ ਜੋ ਆਪਣੇ ਸਾਰੇ ਦਿਲ ਨਾਲ ਯਾਹਵੇਹ ਦਾ ਚਾਹਵੰਦ ਰਿਹਾ ਸੋ ਅਹਜ਼ਯਾਹ ਦੇ ਘਰਾਣੇ ਵਿੱਚ ਰਾਜ ਨੂੰ ਸੰਭਾਲਣ ਦੀ ਸ਼ਕਤੀ ਨਾ ਰਹੀ।

10ਜਦੋਂ ਅਹਜ਼ਯਾਹ ਰਾਜੇ ਦੀ ਮਾਤਾ ਅਥਲਯਾਹ ਨੇ ਦੇਖਿਆ ਕਿ ਉਸ ਦਾ ਪੁੱਤਰ ਮਰ ਗਿਆ ਹੈ, ਤਾਂ ਉਸ ਨੇ ਉੱਠ ਕੇ ਯਹੂਦਾਹ ਦੇ ਘਰਾਣੇ ਦੀ ਸਾਰੇ ਰਾਜ ਵੰਸ਼ ਦਾ ਨਾਸ ਕਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.