2 ਇਤਿਹਾਸ 23

ਉਸ ਨੇ ਉੱਥੇ ਰਾਜਾ ਨੂੰ ਪ੍ਰਵੇਸ਼ ਦੁਆਰ ਉੱਤੇ ਆਪਣੇ ਥੰਮ੍ਹ ਕੋਲ ਖੜ੍ਹਾ ਵੇਖਿਆ। ਅਧਿਕਾਰੀ ਅਤੇ ਤੁਰ੍ਹੀ ਵਜਾਉਣ ਵਾਲੇ ਰਾਜੇ ਦੇ ਕੋਲ ਸਨ, ਅਤੇ ਦੇਸ਼ ਦੇ ਸਾਰੇ ਲੋਕ ਖੁਸ਼ੀ ਮਨਾ ਰਹੇ ਸਨ ਅਤੇ ਤੁਰ੍ਹੀਆਂ ਵਜਾ ਰਹੇ ਸਨ, ਅਤੇ ਸੰਗੀਤਕਾਰ ਆਪਣੇ ਸਾਜ਼ਾਂ ਨਾਲ ਉਸਤਤ ਕਰ ਰਹੇ ਸਨ। ਤਦ ਅਥਲਯਾਹ ਨੇ ਆਪਣੇ ਬਸਤਰ ਪਾੜੇ ਅਤੇ ਉੱਚੀ-ਉੱਚੀ ਕਿਹਾ, “ਦੇਖੋ! ਦੇਸ਼ਧ੍ਰੋਹੀ! ਦੇਸ਼ਧ੍ਰੋਹੀ!”

2 Chronicles 23:13 (UKJV) And she looked, and, behold, the king stood at his pillar at the entering in, and the princes and the trumpets by the king: and all the people of the land rejoiced, and sounded with trumpets, also the singers with instruments of music, and such as taught to sing praise. Then Athaliah rent her clothes, and said, Treason, Treason.

11ਯਹੋਯਾਦਾ ਅਤੇ ਉਸਦੇ ਪੁੱਤਰਾਂ ਨੇ ਉਹਨਾਂ ਨੇ ਰਾਜਾ ਦੇ ਪੁੱਤਰ ਨੂੰ ਬਾਹਰ ਲਿਆਂਦਾ ਅਤੇ ਉਸ ਦੇ ਸਿਰ ਉੱਤੇ ਤਾਜ ਪਾ ਦਿੱਤਾ। ਉਹਨਾਂ ਨੇ ਉਸਨੂੰ ਸਹੁੰ ਦੀ ਇੱਕ ਚਿੱਠੀ ਭੇਂਟ ਕੀਤੀ ਅਤੇ ਉਸਨੂੰ ਰਾਜਾ ਘੋਸ਼ਿਤ ਕੀਤਾ। ਉਹਨਾਂ ਨੇ ਉਸ ਨੂੰ ਮਸਹ ਕੀਤਾ ਅਤੇ ਉੱਚੀ ਅਵਾਜ਼ ਵਿੱਚ ਕਿਹਾ, “ਰਾਜਾ ਜ਼ਿੰਦਾਬਾਦ!”

12ਜਦੋਂ ਅਥਲਯਾਹ ਨੇ ਲੋਕਾਂ ਦਾ ਰੌਲਾ ਅਤੇ ਰਾਜੇ ਦੀ ਉਸਤਤ ਦੀਆਂ ਚੀਕਾਂ ਸੁਣੀਆਂ, ਤਾਂ ਉਹ ਯਾਹਵੇਹ ਦੇ ਭਵਨ ਵਿੱਚ ਉਹਨਾਂ ਕੋਲ ਗਈ।

13ਉਸ ਨੇ ਉੱਥੇ ਰਾਜਾ ਨੂੰ ਪ੍ਰਵੇਸ਼ ਦੁਆਰ ਉੱਤੇ ਆਪਣੇ ਥੰਮ੍ਹ ਕੋਲ ਖੜ੍ਹਾ ਵੇਖਿਆ। ਅਧਿਕਾਰੀ ਅਤੇ ਤੁਰ੍ਹੀ ਵਜਾਉਣ ਵਾਲੇ ਰਾਜੇ ਦੇ ਕੋਲ ਸਨ, ਅਤੇ ਦੇਸ਼ ਦੇ ਸਾਰੇ ਲੋਕ ਖੁਸ਼ੀ ਮਨਾ ਰਹੇ ਸਨ ਅਤੇ ਤੁਰ੍ਹੀਆਂ ਵਜਾ ਰਹੇ ਸਨ, ਅਤੇ ਸੰਗੀਤਕਾਰ ਆਪਣੇ ਸਾਜ਼ਾਂ ਨਾਲ ਉਸਤਤ ਕਰ ਰਹੇ ਸਨ। ਤਦ ਅਥਲਯਾਹ ਨੇ ਆਪਣੇ ਬਸਤਰ ਪਾੜੇ ਅਤੇ ਉੱਚੀ-ਉੱਚੀ ਕਿਹਾ, “ਦੇਖੋ! ਦੇਸ਼ਧ੍ਰੋਹੀ! ਦੇਸ਼ਧ੍ਰੋਹੀ!”

14ਤਦ ਯਹੋਯਾਦਾ ਜਾਜਕ ਨੇ ਸੌ-ਸੌ ਸੈਨਾ ਦੇ ਮੁਖੀਆਂ ਨੂੰ ਭੇਜਿਆ, ਜੋ ਸੈਨਾ ਦੇ ਅਧਿਕਾਰੀ ਸਨ ਅਤੇ ਉਨ੍ਹਾਂ ਨੂੰ ਕਿਹਾ “ਅਥਲਯਾਹ ਨੂੰ ਪਾਲਾਂ ਦੇ ਵਿੱਚਕਾਰੋਂ ਬਾਹਰ ਲਿਆਓ ਅਤੇ ਜੋ ਕੋਈ ਉਸ ਦਾ ਪਿੱਛਾ ਕਰੇ ਉਸ ਨੂੰ ਤਲਵਾਰ ਨਾਲ ਮਾਰ ਦਿਓ ਕਿਉਂਕਿ ਜਾਜਕ ਨੇ ਕਿਹਾ ਸੀ, ਉਸ ਨੂੰ ਯਾਹਵੇਹ ਦੇ ਭਵਨ ਵਿੱਚ ਨਾ ਮਾਰੋ।”

15ਇਸ ਲਈ ਜਦੋਂ ਉਹ ਮਹਿਲ ਦੇ ਮੈਦਾਨ ਵਿੱਚ ਘੋੜੇ ਦੇ ਦਰਵਾਜ਼ੇ ਦੇ ਪ੍ਰਵੇਸ਼ ਦੁਆਰ ਕੋਲ ਪਹੁੰਚੀ ਤਾਂ ਉਹਨਾਂ ਨੇ ਉਸ ਨੂੰ ਫੜ ਲਿਆ ਅਤੇ ਉੱਥੇ ਉਸ ਨੂੰ ਮਾਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.