2 ਇਤਿਹਾਸ 23

ਸਾਰੇ ਲੋਕ ਬਆਲ ਦੇ ਮੰਦਰ ਵਿੱਚ ਗਏ ਅਤੇ ਉਸਨੂੰ ਢਾਹ ਦਿੱਤਾ। ਉਹਨਾਂ ਨੇ ਜਗਵੇਦੀਆਂ ਅਤੇ ਮੂਰਤੀਆਂ ਨੂੰ ਤੋੜ ਦਿੱਤਾ ਅਤੇ ਬਆਲ ਦੇ ਜਾਜਕ ਮੱਤਾਨ ਨੂੰ ਜਗਵੇਦੀਆਂ ਦੇ ਸਾਹਮਣੇ ਮਾਰ ਦਿੱਤਾ।

2 Chronicles 23:17 (UKJV) Then all the people went to the house of Baal, and brake it down, and brake his altars and his images in pieces, and slew Mattan the priest of Baal before the altars.

15ਇਸ ਲਈ ਜਦੋਂ ਉਹ ਮਹਿਲ ਦੇ ਮੈਦਾਨ ਵਿੱਚ ਘੋੜੇ ਦੇ ਦਰਵਾਜ਼ੇ ਦੇ ਪ੍ਰਵੇਸ਼ ਦੁਆਰ ਕੋਲ ਪਹੁੰਚੀ ਤਾਂ ਉਹਨਾਂ ਨੇ ਉਸ ਨੂੰ ਫੜ ਲਿਆ ਅਤੇ ਉੱਥੇ ਉਸ ਨੂੰ ਮਾਰ ਦਿੱਤਾ।

16ਫਿਰ ਯਹੋਯਾਦਾ ਨੇ ਆਪਣੇ ਅਤੇ ਸਾਰੇ ਲੋਕਾਂ ਅਤੇ ਰਾਜਾ ਦੇ ਵਿਚਕਾਰ ਇੱਕ ਨੇਮ ਬੰਨ੍ਹਿਆ ਕਿ ਉਹ ਯਾਹਵੇਹ ਦੇ ਹੋਣਗੇ।

17ਸਾਰੇ ਲੋਕ ਬਆਲ ਦੇ ਮੰਦਰ ਵਿੱਚ ਗਏ ਅਤੇ ਉਸਨੂੰ ਢਾਹ ਦਿੱਤਾ। ਉਹਨਾਂ ਨੇ ਜਗਵੇਦੀਆਂ ਅਤੇ ਮੂਰਤੀਆਂ ਨੂੰ ਤੋੜ ਦਿੱਤਾ ਅਤੇ ਬਆਲ ਦੇ ਜਾਜਕ ਮੱਤਾਨ ਨੂੰ ਜਗਵੇਦੀਆਂ ਦੇ ਸਾਹਮਣੇ ਮਾਰ ਦਿੱਤਾ।

18ਤਦ ਯਹੋਯਾਦਾ ਨੇ ਯਾਹਵੇਹ ਦੇ ਭਵਨ ਦੇ ਹਾਕਮਾਂ ਨੂੰ ਜਾਜਕਾਂ ਤੇ ਲੇਵੀਆਂ ਦੇ ਹੱਥ ਹੇਠ ਜਿਨ੍ਹਾਂ ਨੂੰ ਦਾਵੀਦ ਨੇ ਯਾਹਵੇਹ ਦੇ ਭਵਨ ਉੱਤੇ ਥਾਪਿਆ ਸੀ ਕਿ ਉਹ ਯਾਹਵੇਹ ਦੀਆਂ ਹੋਮ ਬਲੀਆਂ ਅਨੰਦਤਾਈ ਤੇ ਗਾਉਣੇ ਦੇ ਨਾਲ ਦਾਵੀਦ ਦੇ ਹੁਕਮ ਅਨੁਸਾਰ ਚੜ੍ਹਾਉਣ ਜਿਵੇਂ ਮੋਸ਼ੇਹ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ।

19ਉਸ ਨੇ ਯਾਹਵੇਹ ਦੇ ਭਵਨ ਦੇ ਦਰਵਾਜ਼ਿਆਂ ਉੱਤੇ ਦਰਬਾਨ ਵੀ ਤਾਇਨਾਤ ਕੀਤੇ ਤਾਂ ਜੋ ਕੋਈ ਵੀ ਵਿਅਕਤੀ ਜੋ ਕਿਸੇ ਵੀ ਤਰ੍ਹਾਂ ਅਸ਼ੁੱਧ ਸੀ ਅੰਦਰ ਨਾ ਜਾ ਸਕੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.