2 ਇਤਿਹਾਸ 23

ਸਾਰੀ ਸਭਾ ਨੇ ਪਰਮੇਸ਼ਵਰ ਦੇ ਭਵਨ ਵਿੱਚ ਰਾਜੇ ਨਾਲ ਇੱਕ ਨੇਮ ਬੰਨ੍ਹਿਆ। ਯਹੋਯਾਦਾ ਨੇ ਉਹਨਾਂ ਨੂੰ ਕਿਹਾ, “ਰਾਜੇ ਦਾ ਪੁੱਤਰ ਰਾਜ ਕਰੇਗਾ, ਜਿਵੇਂ ਯਾਹਵੇਹ ਨੇ ਦਾਵੀਦ ਦੇ ਉੱਤਰਾਧਿਕਾਰੀਆਂ ਬਾਰੇ ਨੇਮ ਕੀਤਾ ਸੀ।

2 Chronicles 23:3 (UKJV) And all the congregation made a covenant with the king in the house of God. And he said unto them, Behold, the king's son shall reign, as the LORD has said of the sons of David.

1ਸੱਤਵੇਂ ਸਾਲ ਵਿੱਚ ਯਹੋਯਾਦਾ ਨੇ ਆਪਣੇ ਆਪ ਨੂੰ ਤਕੜਾ ਕੀਤਾ ਅਤੇ ਸੈਂਕੜਿਆਂ ਦੇ ਸਰਦਾਰਾਂ ਨੂੰ ਅਰਥਾਤ ਯਰੋਹਾਮ ਦੇ ਪੁੱਤਰ ਅਜ਼ਰਯਾਹ ਤੇ ਯਹੋਹਾਨਾਨ ਦੇ ਪੁੱਤਰ ਇਸ਼ਮਾਏਲ ਤੇ ਓਬੇਦ ਦੇ ਪੁੱਤਰ ਅਜ਼ਰਯਾਹ ਤੇ ਅਦਾਯਾਹ ਦੇ ਪੁੱਤਰ ਮਾਸੇਯਾਹ ਤੇ ਜ਼ਿਕਰੀ ਦੇ ਪੁੱਤਰ ਅਲੀਸ਼ਾਫਾਟ ਨੂੰ ਆਪਣੇ ਨਾਲ ਇੱਕ ਨੇਮ ਵਿੱਚ ਮਿਲਾਇਆ।

2ਉਹਨਾਂ ਨੇ ਸਾਰੇ ਯਹੂਦਾਹ ਵਿੱਚ ਜਾ ਕੇ ਸਾਰੇ ਨਗਰਾਂ ਵਿੱਚੋਂ ਲੇਵੀਆਂ ਅਤੇ ਇਸਰਾਏਲੀ ਪਰਿਵਾਰਾਂ ਦੇ ਮੁਖੀਆਂ ਨੂੰ ਇਕੱਠਾ ਕੀਤਾ। ਜਦੋਂ ਉਹ ਯੇਰੂਸ਼ਲੇਮ ਵਿੱਚ ਆਏ,

3ਸਾਰੀ ਸਭਾ ਨੇ ਪਰਮੇਸ਼ਵਰ ਦੇ ਭਵਨ ਵਿੱਚ ਰਾਜੇ ਨਾਲ ਇੱਕ ਨੇਮ ਬੰਨ੍ਹਿਆ। ਯਹੋਯਾਦਾ ਨੇ ਉਹਨਾਂ ਨੂੰ ਕਿਹਾ, “ਰਾਜੇ ਦਾ ਪੁੱਤਰ ਰਾਜ ਕਰੇਗਾ, ਜਿਵੇਂ ਯਾਹਵੇਹ ਨੇ ਦਾਵੀਦ ਦੇ ਉੱਤਰਾਧਿਕਾਰੀਆਂ ਬਾਰੇ ਨੇਮ ਕੀਤਾ ਸੀ।

4ਹੁਣ ਤੁਹਾਨੂੰ ਇਹ ਕਰਨਾ ਚਾਹੀਦਾ ਹੈ: ਤੁਹਾਡੇ ਵਿੱਚੋਂ ਇੱਕ ਤਿਹਾਈ ਜਾਜਕ ਅਤੇ ਲੇਵੀਆਂ ਜੋ ਸਬਤ ਦੇ ਦਿਨ ਕੰਮ ਕਰਨ ਲਈ ਜਾਂਦੇ ਹਨ ਦਰਵਾਜ਼ਿਆਂ ਉੱਤੇ ਪਹਿਰਾ ਦੇਣ,

5ਅਤੇ ਇੱਕ ਤਿਹਾਈ ਰਾਜਾ ਦੇ ਮਹਿਲ ਉੱਤੇ ਹੋਵੇ ਤੇ ਇੱਕ ਤਿਹਾਈ ਬੁਨਿਆਦ ਦੇ ਫਾਟਕ ਉੱਤੇ ਅਤੇ ਬਾਕੀ ਦੇ ਸਾਰੇ ਲੋਕ ਯਾਹਵੇਹ ਦੇ ਭਵਨ ਦੇ ਵੇਹੜਿਆਂ ਵਿੱਚ ਹੋਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.