2 ਇਤਿਹਾਸ 23

ਅਤੇ ਲੇਵੀ ਆਪਣੇ ਹੱਥ ਵਿੱਚ ਹਥਿਆਰ ਲੈ ਕੇ ਰਾਜੇ ਨੂੰ ਚੁਫੇਰਿਓਂ ਘੇਰੀ ਰੱਖਣ ਅਤੇ ਜੋ ਕੋਈ ਭਵਨ ਦੇ ਅੰਦਰ ਆਵੇ ਉਸ ਨੂੰ ਮਾਰ ਦਿਉ। ਸੋ ਤੁਸੀਂ ਰਾਜਾ ਦੇ ਅੰਦਰ-ਬਾਹਰ ਆਉਂਦਿਆਂ ਜਾਂਦਿਆਂ ਉਸ ਦੇ ਨਾਲ-ਨਾਲ ਰਹਿਓ।”

2 Chronicles 23:7 (UKJV) And the Levites shall compass the king round about, every man with his weapons in his hand; and whosoever else comes into the house, he shall be put to death: but be all of you with the king when he comes in, and when he goes out.

5ਅਤੇ ਇੱਕ ਤਿਹਾਈ ਰਾਜਾ ਦੇ ਮਹਿਲ ਉੱਤੇ ਹੋਵੇ ਤੇ ਇੱਕ ਤਿਹਾਈ ਬੁਨਿਆਦ ਦੇ ਫਾਟਕ ਉੱਤੇ ਅਤੇ ਬਾਕੀ ਦੇ ਸਾਰੇ ਲੋਕ ਯਾਹਵੇਹ ਦੇ ਭਵਨ ਦੇ ਵੇਹੜਿਆਂ ਵਿੱਚ ਹੋਣ।

6ਪਰ ਯਾਹਵੇਹ ਦੇ ਭਵਨ ਦੇ ਵੇਹੜਿਆਂ ਵਿੱਚ ਬਿਨਾ ਜਾਜਕਾਂ ਦੇ ਅਤੇ ਉਹਨਾਂ ਦੇ ਜੋ ਲੇਵੀਆਂ ਵਿੱਚੋਂ ਸੇਵਾ ਕਰਦੇ ਹਨ ਹੋਰ ਕੋਈ ਨਾ ਆਵੇ ਕਿਉਂ ਜੋ ਉਹ ਪਵਿੱਤਰ ਹਨ ਪਰ ਸਾਰੇ ਲੋਕ ਯਾਹਵੇਹ ਲਈ ਜ਼ਿੰਮੇਵਾਰੀ ਦੀ ਰਾਖੀ ਕਰਨ।

7ਅਤੇ ਲੇਵੀ ਆਪਣੇ ਹੱਥ ਵਿੱਚ ਹਥਿਆਰ ਲੈ ਕੇ ਰਾਜੇ ਨੂੰ ਚੁਫੇਰਿਓਂ ਘੇਰੀ ਰੱਖਣ ਅਤੇ ਜੋ ਕੋਈ ਭਵਨ ਦੇ ਅੰਦਰ ਆਵੇ ਉਸ ਨੂੰ ਮਾਰ ਦਿਉ। ਸੋ ਤੁਸੀਂ ਰਾਜਾ ਦੇ ਅੰਦਰ-ਬਾਹਰ ਆਉਂਦਿਆਂ ਜਾਂਦਿਆਂ ਉਸ ਦੇ ਨਾਲ-ਨਾਲ ਰਹਿਓ।”

8ਲੇਵੀਆਂ ਅਤੇ ਯਹੂਦਾਹ ਦੇ ਸਾਰੇ ਆਦਮੀਆਂ ਨੇ ਉਵੇਂ ਹੀ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਹੁਕਮ ਦਿੱਤਾ ਸੀ। ਹਰ ਇੱਕ ਆਪਣੇ ਆਦਮੀਆਂ ਨੂੰ ਲੈ ਗਿਆ, ਜਿਹੜੇ ਸਬਤ ਦੇ ਦਿਨ ਕੰਮ ਤੇ ਜਾ ਰਹੇ ਸਨ ਅਤੇ ਜਿਹੜੇ ਕੰਮ ਤੋਂ ਚਲੇ ਗਏ ਸਨ, ਕਿਉਂ ਜੋ ਯਹੋਯਾਦਾ ਜਾਜਕ ਨੇ ਵਾਰੀ ਵਾਲਿਆਂ ਨੂੰ ਵਿਦਿਆ ਨਹੀਂ ਕੀਤਾ ਸੀ।

9ਅਤੇ ਯਹੋਯਾਦਾ ਜਾਜਕ ਨੇ ਦਾਵੀਦ ਰਾਜਾ ਦੀਆਂ ਢਾਲਾਂ ਅਤੇ ਬਰਛੀਆਂ ਜੋ ਪਰਮੇਸ਼ਵਰ ਦੇ ਭਵਨ ਵਿੱਚ ਸੈਂਕੜਿਆਂ ਦੇ ਸਰਦਾਰਾਂ ਨੂੰ ਦਿੱਤੀਆਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.