16ਉਹ ਉਸ ਦੇ ਨਾਲ ਗੱਲਾਂ ਕਰਦਾ ਸੀ ਕਿ ਪਾਤਸ਼ਾਹ ਨੇ ਉਸ ਨੂੰ ਕਿਹਾ, “ਕੀ ਅਸੀਂ ਤੈਨੂੰ ਪਾਤਸ਼ਾਹ ਦਾ ਮੰਤਰੀ ਬਣਾਇਆ ਹੈ ਚੁੱਪ ਰਹਿ! ਤੂੰ ਆਪਣੀ ਮੌਤ ਨੂੰ ਕਿਉਂ ਸੱਦਾ ਦੇ ਰਹੇ ਹੋ?” ਤਦ ਉਹ ਨਬੀ ਇਹ ਆਖ ਕੇ ਚੁੱਪ ਹੋ ਗਿਆ, “ਕਿ ਮੈਂ ਜਾਣਦਾ ਹਾਂ ਕਿ ਪਰਮੇਸ਼ਵਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਇਸ ਲਈ ਕਿ ਤੁਸੀਂ ਮੇਰੀ ਸਲਾਹ ਨਹੀਂ ਮੰਨੀ ਅਤੇ ਤੁਸੀਂ ਇਹ ਸਭ ਕੀਤਾ ਹੈ।”
17ਯਹੂਦਾਹ ਦੇ ਰਾਜੇ ਅਮਾਜ਼ਯਾਹ ਨੇ ਆਪਣੇ ਸਲਾਹਕਾਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ, ਉਸਨੇ ਇਸਰਾਏਲ ਦੇ ਰਾਜੇ ਯੇਹੂ ਦੇ ਪੁੱਤਰ ਯਹੋਆਹਾਜ਼ ਦੇ ਪੁੱਤਰ ਯੋਆਸ਼ ਨੂੰ ਇਹ ਲਲਕਾਰ ਘੱਲਿਆ: “ਆਓ, ਅਸੀਂ ਇੱਕ-ਦੂਜੇ ਨਾਲ ਲੜਾਈ ਕਰੀਏ।”
18ਪਰ ਇਸਰਾਏਲ ਦੇ ਰਾਜੇ ਯੋਆਸ਼ ਨੇ ਯਹੂਦਾਹ ਦੇ ਰਾਜੇ ਅਮਾਜ਼ਯਾਹ ਨੂੰ ਜਵਾਬ ਦਿੱਤਾ: “ਲਬਾਨੋਨ ਦੀ ਇੱਕ ਕੰਡਿਆਲੀ ਝਾੜੀ ਨੇ ਲਬਾਨੋਨ ਦੇ ਇੱਕ ਦਿਆਰ ਨੂੰ ਸੁਨੇਹਾ ਭੇਜਿਆ, ‘ਆਪਣੀ ਧੀ ਦਾ ਮੇਰੇ ਪੁੱਤਰ ਨਾਲ ਵਿਆਹ ਕਰ ਦੇ।’ ਤਦ ਲਬਾਨੋਨ ਵਿੱਚ ਇੱਕ ਜੰਗਲੀ ਜਾਨਵਰ ਲੰਗਿਆ ਅਤੇ ਉਸ ਨੇ ਉਸ ਕੰਡਿਆਲੇ ਨੂੰ ਪੈਰਾਂ ਹੇਠ ਮਿੱਧ ਦਿੱਤਾ।
19ਤੂੰ ਆਖਿਆ, ਤੂੰ ਅਦੋਮ ਨੂੰ ਹਰਾਇਆ ਹੈ ਅਤੇ ਹੁਣ ਤੂੰ ਹੰਕਾਰੀ ਹੋ ਰਿਹਾ ਹੈ। ਪਰ ਘਰ ਵਿੱਚ ਬੈਠ! ਤੂੰ ਕਿਉਂ ਆਪਣੇ ਲਈ ਅਤੇ ਯਹੂਦਾਹ ਵੀ ਲਈ ਮੁਸੀਬਤ ਨੂੰ ਛੇੜਦਾ ਅਤੇ ਡਿੱਗਦਾ ਹੈ।”
20ਪਰ ਅਮਾਜ਼ਯਾਹ ਨੇ ਨਾ ਸੁਣੀ, ਕਿਉਂਕਿ ਪਰਮੇਸ਼ਵਰ ਨੇ ਅਜਿਹਾ ਕੰਮ ਕੀਤਾ ਕਿ ਉਹ ਉਹਨਾਂ ਨੂੰ ਯੋਆਸ਼ ਦੇ ਹੱਥਾਂ ਵਿੱਚ ਸੌਂਪ ਦੇਵੇ, ਕਿਉਂਕਿ ਉਹ ਅਦੋਮ ਦੇ ਦੇਵਤਿਆਂ ਨੂੰ ਭਾਲਦੇ ਸਨ।