2 ਇਤਿਹਾਸ 25

ਪਰ ਅਮਾਜ਼ਯਾਹ ਨੇ ਨਾ ਸੁਣੀ, ਕਿਉਂਕਿ ਪਰਮੇਸ਼ਵਰ ਨੇ ਅਜਿਹਾ ਕੰਮ ਕੀਤਾ ਕਿ ਉਹ ਉਹਨਾਂ ਨੂੰ ਯੋਆਸ਼ ਦੇ ਹੱਥਾਂ ਵਿੱਚ ਸੌਂਪ ਦੇਵੇ, ਕਿਉਂਕਿ ਉਹ ਅਦੋਮ ਦੇ ਦੇਵਤਿਆਂ ਨੂੰ ਭਾਲਦੇ ਸਨ।

2 Chronicles 25:20 (UKJV) But Amaziah would not hear; for it came of God, that he might deliver them into the hand of their enemies, because they sought after the gods of Edom.

18ਪਰ ਇਸਰਾਏਲ ਦੇ ਰਾਜੇ ਯੋਆਸ਼ ਨੇ ਯਹੂਦਾਹ ਦੇ ਰਾਜੇ ਅਮਾਜ਼ਯਾਹ ਨੂੰ ਜਵਾਬ ਦਿੱਤਾ: “ਲਬਾਨੋਨ ਦੀ ਇੱਕ ਕੰਡਿਆਲੀ ਝਾੜੀ ਨੇ ਲਬਾਨੋਨ ਦੇ ਇੱਕ ਦਿਆਰ ਨੂੰ ਸੁਨੇਹਾ ਭੇਜਿਆ, ‘ਆਪਣੀ ਧੀ ਦਾ ਮੇਰੇ ਪੁੱਤਰ ਨਾਲ ਵਿਆਹ ਕਰ ਦੇ।’ ਤਦ ਲਬਾਨੋਨ ਵਿੱਚ ਇੱਕ ਜੰਗਲੀ ਜਾਨਵਰ ਲੰਗਿਆ ਅਤੇ ਉਸ ਨੇ ਉਸ ਕੰਡਿਆਲੇ ਨੂੰ ਪੈਰਾਂ ਹੇਠ ਮਿੱਧ ਦਿੱਤਾ।

19ਤੂੰ ਆਖਿਆ, ਤੂੰ ਅਦੋਮ ਨੂੰ ਹਰਾਇਆ ਹੈ ਅਤੇ ਹੁਣ ਤੂੰ ਹੰਕਾਰੀ ਹੋ ਰਿਹਾ ਹੈ। ਪਰ ਘਰ ਵਿੱਚ ਬੈਠ! ਤੂੰ ਕਿਉਂ ਆਪਣੇ ਲਈ ਅਤੇ ਯਹੂਦਾਹ ਵੀ ਲਈ ਮੁਸੀਬਤ ਨੂੰ ਛੇੜਦਾ ਅਤੇ ਡਿੱਗਦਾ ਹੈ।”

20ਪਰ ਅਮਾਜ਼ਯਾਹ ਨੇ ਨਾ ਸੁਣੀ, ਕਿਉਂਕਿ ਪਰਮੇਸ਼ਵਰ ਨੇ ਅਜਿਹਾ ਕੰਮ ਕੀਤਾ ਕਿ ਉਹ ਉਹਨਾਂ ਨੂੰ ਯੋਆਸ਼ ਦੇ ਹੱਥਾਂ ਵਿੱਚ ਸੌਂਪ ਦੇਵੇ, ਕਿਉਂਕਿ ਉਹ ਅਦੋਮ ਦੇ ਦੇਵਤਿਆਂ ਨੂੰ ਭਾਲਦੇ ਸਨ।

21ਇਸ ਲਈ ਇਸਰਾਏਲ ਦੇ ਰਾਜਾ ਯੋਆਸ਼ ਨੇ ਹਮਲਾ ਕਰ ਦਿੱਤਾ। ਉਹ ਅਤੇ ਯਹੂਦਾਹ ਦਾ ਰਾਜਾ ਅਮਾਜ਼ਯਾਹ ਯਹੂਦਾਹ ਵਿੱਚ ਬੈਥ-ਸ਼ੇਮੇਸ਼ ਵਿੱਚ ਇੱਕ ਦੂਸਰੇ ਦੇ ਆਹਮੋ-ਸਾਹਮਣੇ ਹੋਏ।

22ਤਦ ਯਹੂਦਾਹ ਇਸਰਾਏਲ ਦੁਆਰਾ ਹਾਰ ਗਿਆ ਅਤੇ ਹਰੇਕ ਮਨੁੱਖ ਆਪਣੇ ਤੰਬੂ ਨੂੰ ਭੱਜ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.