20ਪਰ ਅਮਾਜ਼ਯਾਹ ਨੇ ਨਾ ਸੁਣੀ, ਕਿਉਂਕਿ ਪਰਮੇਸ਼ਵਰ ਨੇ ਅਜਿਹਾ ਕੰਮ ਕੀਤਾ ਕਿ ਉਹ ਉਹਨਾਂ ਨੂੰ ਯੋਆਸ਼ ਦੇ ਹੱਥਾਂ ਵਿੱਚ ਸੌਂਪ ਦੇਵੇ, ਕਿਉਂਕਿ ਉਹ ਅਦੋਮ ਦੇ ਦੇਵਤਿਆਂ ਨੂੰ ਭਾਲਦੇ ਸਨ।
21ਇਸ ਲਈ ਇਸਰਾਏਲ ਦੇ ਰਾਜਾ ਯੋਆਸ਼ ਨੇ ਹਮਲਾ ਕਰ ਦਿੱਤਾ। ਉਹ ਅਤੇ ਯਹੂਦਾਹ ਦਾ ਰਾਜਾ ਅਮਾਜ਼ਯਾਹ ਯਹੂਦਾਹ ਵਿੱਚ ਬੈਥ-ਸ਼ੇਮੇਸ਼ ਵਿੱਚ ਇੱਕ ਦੂਸਰੇ ਦੇ ਆਹਮੋ-ਸਾਹਮਣੇ ਹੋਏ।
22ਤਦ ਯਹੂਦਾਹ ਇਸਰਾਏਲ ਦੁਆਰਾ ਹਾਰ ਗਿਆ ਅਤੇ ਹਰੇਕ ਮਨੁੱਖ ਆਪਣੇ ਤੰਬੂ ਨੂੰ ਭੱਜ ਗਿਆ।
23ਇਸਰਾਏਲ ਦੇ ਪਾਤਸ਼ਾਹ ਯੋਆਸ਼ ਨੇ ਯਹੂਦਾਹ ਦੇ ਰਾਜੇ ਅਮਾਜ਼ਯਾਹ ਨੂੰ, ਜੋ ਯੋਆਸ਼ ਦਾ ਪੁੱਤਰ, ਯਹੋਆਹਾਜ਼ ਦਾ ਪੁੱਤਰ ਸੀ, ਬੈਥ-ਸ਼ੇਮੇਸ਼ ਵਿੱਚ ਫੜ ਲਿਆ। ਫਿਰ ਯੋਆਸ਼ ਉਸ ਨੂੰ ਯੇਰੂਸ਼ਲੇਮ ਵਿੱਚ ਲੈ ਆਇਆ ਅਤੇ ਯੇਰੂਸ਼ਲੇਮ ਦੀ ਕੰਧ ਨੂੰ ਇਫ਼ਰਾਈਮ ਫ਼ਾਟਕ ਤੋਂ ਲੈ ਕੇ ਕੋਨੇ ਦੇ ਫ਼ਾਟਕ ਤੱਕ ਢਾਹ ਦਿੱਤਾ, ਜੋ ਲਗਭਗ ਚਾਰ ਸੌ ਹੱਥ ਲੰਮੀ ਸੀ।
24ਉਸ ਨੇ ਸਾਰਾ ਸੋਨਾ ਅਤੇ ਚਾਂਦੀ ਅਤੇ ਪਰਮੇਸ਼ਵਰ ਦੇ ਭਵਨ ਦੇ ਸਾਰੇ ਸਮਾਨ ਨੂੰ ਜੋ ਓਬੇਦ-ਅਦੋਮ ਦੀ ਦੇਖਭਾਲ ਵਿੱਚ ਸੀ, ਮਹਿਲ ਦੇ ਖ਼ਜ਼ਾਨੇ ਅਤੇ ਬੰਧਕਾਂ ਨੂੰ ਲੈ ਲਿਆ ਅਤੇ ਸਾਮਰਿਯਾ ਵਾਪਸ ਆ ਗਿਆ।