22ਤਦ ਯਹੂਦਾਹ ਇਸਰਾਏਲ ਦੁਆਰਾ ਹਾਰ ਗਿਆ ਅਤੇ ਹਰੇਕ ਮਨੁੱਖ ਆਪਣੇ ਤੰਬੂ ਨੂੰ ਭੱਜ ਗਿਆ।
23ਇਸਰਾਏਲ ਦੇ ਪਾਤਸ਼ਾਹ ਯੋਆਸ਼ ਨੇ ਯਹੂਦਾਹ ਦੇ ਰਾਜੇ ਅਮਾਜ਼ਯਾਹ ਨੂੰ, ਜੋ ਯੋਆਸ਼ ਦਾ ਪੁੱਤਰ, ਯਹੋਆਹਾਜ਼ ਦਾ ਪੁੱਤਰ ਸੀ, ਬੈਥ-ਸ਼ੇਮੇਸ਼ ਵਿੱਚ ਫੜ ਲਿਆ। ਫਿਰ ਯੋਆਸ਼ ਉਸ ਨੂੰ ਯੇਰੂਸ਼ਲੇਮ ਵਿੱਚ ਲੈ ਆਇਆ ਅਤੇ ਯੇਰੂਸ਼ਲੇਮ ਦੀ ਕੰਧ ਨੂੰ ਇਫ਼ਰਾਈਮ ਫ਼ਾਟਕ ਤੋਂ ਲੈ ਕੇ ਕੋਨੇ ਦੇ ਫ਼ਾਟਕ ਤੱਕ ਢਾਹ ਦਿੱਤਾ, ਜੋ ਲਗਭਗ ਚਾਰ ਸੌ ਹੱਥ ਲੰਮੀ ਸੀ।
24ਉਸ ਨੇ ਸਾਰਾ ਸੋਨਾ ਅਤੇ ਚਾਂਦੀ ਅਤੇ ਪਰਮੇਸ਼ਵਰ ਦੇ ਭਵਨ ਦੇ ਸਾਰੇ ਸਮਾਨ ਨੂੰ ਜੋ ਓਬੇਦ-ਅਦੋਮ ਦੀ ਦੇਖਭਾਲ ਵਿੱਚ ਸੀ, ਮਹਿਲ ਦੇ ਖ਼ਜ਼ਾਨੇ ਅਤੇ ਬੰਧਕਾਂ ਨੂੰ ਲੈ ਲਿਆ ਅਤੇ ਸਾਮਰਿਯਾ ਵਾਪਸ ਆ ਗਿਆ।
25ਯਹੂਦਾਹ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਾਜ਼ਯਾਹ ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੀ ਮੌਤ ਤੋਂ ਬਾਅਦ ਪੰਦਰਾਂ ਸਾਲ ਤੱਕ ਜੀਉਂਦਾ ਰਿਹਾ।
26ਅਮਾਜ਼ਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਸ਼ੁਰੂ ਤੋਂ ਲੈ ਕੇ ਅੰਤ ਤੱਕ, ਉਹ ਸਭ ਯਹੂਦਾਹ ਅਤੇ ਇਸਰਾਏਲ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੀਆਂ ਗਈਆਂ ਹਨ।