2 ਇਤਿਹਾਸ 25

ਅਮਾਜ਼ਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਸ਼ੁਰੂ ਤੋਂ ਲੈ ਕੇ ਅੰਤ ਤੱਕ, ਉਹ ਸਭ ਯਹੂਦਾਹ ਅਤੇ ਇਸਰਾਏਲ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੀਆਂ ਗਈਆਂ ਹਨ।

2 Chronicles 25:26 (UKJV) Now the rest of the acts of Amaziah, first and last, behold, are they not written in the book of the kings of Judah and Israel?

24ਉਸ ਨੇ ਸਾਰਾ ਸੋਨਾ ਅਤੇ ਚਾਂਦੀ ਅਤੇ ਪਰਮੇਸ਼ਵਰ ਦੇ ਭਵਨ ਦੇ ਸਾਰੇ ਸਮਾਨ ਨੂੰ ਜੋ ਓਬੇਦ-ਅਦੋਮ ਦੀ ਦੇਖਭਾਲ ਵਿੱਚ ਸੀ, ਮਹਿਲ ਦੇ ਖ਼ਜ਼ਾਨੇ ਅਤੇ ਬੰਧਕਾਂ ਨੂੰ ਲੈ ਲਿਆ ਅਤੇ ਸਾਮਰਿਯਾ ਵਾਪਸ ਆ ਗਿਆ।

25ਯਹੂਦਾਹ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਾਜ਼ਯਾਹ ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੀ ਮੌਤ ਤੋਂ ਬਾਅਦ ਪੰਦਰਾਂ ਸਾਲ ਤੱਕ ਜੀਉਂਦਾ ਰਿਹਾ।

26ਅਮਾਜ਼ਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਸ਼ੁਰੂ ਤੋਂ ਲੈ ਕੇ ਅੰਤ ਤੱਕ, ਉਹ ਸਭ ਯਹੂਦਾਹ ਅਤੇ ਇਸਰਾਏਲ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੀਆਂ ਗਈਆਂ ਹਨ।

27ਜਿਸ ਸਮੇਂ ਤੋਂ ਅਮਾਜ਼ਯਾਹ ਯਾਹਵੇਹ ਦਾ ਅਨੁਸਰਣ ਕਰਨ ਤੋਂ ਹਟ ਗਿਆ, ਉਹਨਾਂ ਨੇ ਯੇਰੂਸ਼ਲੇਮ ਵਿੱਚ ਉਸਦੇ ਵਿਰੁੱਧ ਸਾਜ਼ਿਸ਼ ਰਚੀ ਅਤੇ ਉਹ ਲਾਕੀਸ਼ ਨੂੰ ਭੱਜ ਗਿਆ, ਪਰ ਉਹਨਾਂ ਨੇ ਉਸਦੇ ਮਗਰ ਲਾਕੀਸ਼ ਵਿੱਚ ਆਦਮੀ ਭੇਜੇ ਅਤੇ ਉੱਥੇ ਉਸਨੂੰ ਮਾਰ ਦਿੱਤਾ।

28ਉਸਨੂੰ ਘੋੜੇ ਉੱਤੇ ਵਾਪਸ ਲਿਆਂਦਾ ਗਿਆ ਅਤੇ ਯਹੂਦਾਹ ਦੇ ਸ਼ਹਿਰ ਵਿੱਚ ਉਸਦੇ ਪੁਰਖਿਆਂ ਦੇ ਨਾਲ ਦਫ਼ਨਾਇਆ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.